Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਵੱਲੋਂ ਖਾਨਪੁਰ (ਖਰੜ) ਦਾ ਦੌਰਾ, ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

June 29, 2026 06:40 PM
Rozana Sehaj times
 
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਪੰਜਾਬ ਦੀ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਸ੍ਰੀ ਬਾਂਸਲ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਵੋਟਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਬੀ.ਐਲ.ਓਜ਼ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣਾ ਅਤੇ ਉਸ ਨੂੰ ਐਨਯੂਮੇਰੇਸ਼ਨ ਪ੍ਰਕਿਰਿਆ ਵਿੱਚ ਸ਼ਾਮਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ। ਸ੍ਰੀ ਬਾਂਸਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀ ਮੁਹਿੰਮ 25 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 24 ਜੁਲਾਈ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਆਪਣਾ ਐਨਯੂਮੇਰੇਸ਼ਨ ਫਾਰਮ ਭਰਨਾ ਲਾਜ਼ਮੀ ਹੈ। ਫਾਰਮ ਵਿੱਚ ਕੁਝ ਜਾਣਕਾਰੀ ਪਹਿਲਾਂ ਹੀ ਦਰਜ ਕੀਤੀ ਗਈ ਹੈ, ਜਦਕਿ ਬਾਕੀ ਵੇਰਵੇ ਵੋਟਰ ਨੇ ਖ਼ੁਦ ਭਰਨੇ ਹਨ ਅਤੇ ਆਪਣੀ ਤਾਜ਼ਾ ਪਾਸਪੋਰਟ ਆਕਾਰ ਦੀ ਫੋਟੋ ਲਗਾ ਕੇ ਸਬੰਧਤ ਬੀ.ਐਲ.ਓ. ਕੋਲ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਐਨਯੂਮੇਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਨਾਲ ਵੋਟਰ ਸੂਚੀਆਂ ਨੂੰ ਸਹੀ, ਸੰਪੂਰਨ ਅਤੇ ਤਰੁੱਟੀ-ਰਹਿਤ ਬਣਾਉਣ ਵਿੱਚ ਮਦਦ ਮਿਲੇਗੀ।

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ