Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਲਸ ਪੋਲੀਓ ਮੁਹਿੰਮ ਦਾ ਦੂਜੇ ਦਿਨ : ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਪਿਲਾਈਆਂ ਪੋਲੀਓ ਬੂੰਦਾਂ

June 29, 2026 06:45 PM
Rozana Sehaj times

 

ਬੂਥਗੜ੍ਹ :  ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਕੰਮ ਜਾਰੀ ਰੱਖਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਟੀਮਾਂ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਕਿ ਕੋਈ ਵੀ ਯੋਗ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਡਾ. ਅਲਕਜੋਤ ਕੌਰ ਨੇ ਕਿਹਾ ਕਿ ਪੋਲੀਓ ਵਰਗੀ ਅਪਾਹਜਤਾ ਪੈਦਾ ਕਰਨ ਵਾਲੀ ਬਿਮਾਰੀ ਤੋਂ ਬੱਚਿਆਂ ਦੀ ਸੁਰੱਖਿਆ ਲਈ ਹਰ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਾਰਨ ਉਨ੍ਹਾਂ ਦਾ ਬੱਚਾ ਅਜੇ ਤੱਕ ਦਵਾਈ ਪੀਣ ਤੋਂ ਰਹਿ ਗਿਆ ਹੈ ਤਾਂ ਉਹ ਸਿਹਤ ਟੀਮਾਂ ਨਾਲ ਸੰਪਰਕ ਕਰਕੇ ਆਪਣੇ ਬੱਚੇ ਨੂੰ ਜ਼ਰੂਰ ਪੋਲੀਓ ਰੋਕੂ ਬੂੰਦਾਂ ਪਿਲਾਉਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਘਰ-ਘਰ ਪਹੁੰਚ ਕੇ ਬੱਚਿਆਂ ਨੂੰ ਦਵਾਈ ਪਿਲਾ ਰਹੀਆਂ ਹਨ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਟੀਮਾਂ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਇਲਾਕੇ  ਕੋਈ ਵੀ ਬੱਚਾ ਪੋਲੀਓ ਰੋਕੂ ਖੁਰਾਕ ਤੋਂ ਵਾਂਝਾ ਨਾ ਰਹੇ ਅਤੇ ਪੋਲੀਓ-ਮੁਕਤ ਸਮਾਜ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ