Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਮੁੱਖ ਮੰਤਰੀ ਸਤਿਕਾਰ ਯੋਜਨਾ: ਵਾਰਡ 52 ਵਿੱਚ ਲੱਗਿਆ ਵਿਸ਼ੇਸ਼ ਕੈਂਪ, ਮਹਿਲਾਵਾਂ ਵਿੱਚ ਭਾਰੀ ਉਤਸ਼ਾਹ

June 29, 2026 06:50 PM
Rozana Sehaj times
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਤਿਕਾਰ ਯੋਜਨਾ' ਤਹਿਤ ਅੱਜ ਸੈਂਟਰ ਹਲਕੇ ਦੇ ਵਾਰਡ ਨੰਬਰ 52 ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮਹਿਲਾਵਾਂ ਨੇ ਹਿੱਸਾ ਲਿਆ ਅਤੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਵਾਰਡ 52 ਦੇ ਇੰਚਾਰਜ ਸਨਪ੍ਰੀਤ ਭਾਟੀਆ ਦੀ ਟੀਮ ਵੱਲੋਂ ਮਹਿਲਾਵਾਂ ਦੇ ਫਾਰਮ ਭਰਨ ਵਿੱਚ ਮਦਦ ਕੀਤੀ ਗਈ। ਕੈਂਪ ਦੌਰਾਨ ਜਾਣਕਾਰੀ ਦਿੰਦਿਆਂ ਸਨਪ੍ਰੀਤ ਭਾਟੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਆਉਣ ਵਾਲੀ 1 ਜੁਲਾਈ ਤੋਂ ਯੋਗ ਮਹਿਲਾਵਾਂ ਨੂੰ 1000 ਰੁਪਏ ਅਤੇ 1500 ਰੁਪਏ ਦੀ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਨੂੰ ਲੈ ਕੇ ਸਥਾਨਕ ਮਹਿਲਾਵਾਂ ਦੇ ਚਿਹਰਿਆਂ 'ਤੇ ਖੁਸ਼ੀ ਦੇਖਣ ਨੂੰ ਮਿਲੀ। ਮਹਿਲਾਵਾਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀਆਂ ਛੋਟੀਆਂ-ਛੋਟੀਆਂ ਲੋੜਾਂ ਪੂਰੀਆਂ ਹੋਣ ਵਿੱਚ ਵੱਡੀ ਮਦਦ ਮਿਲੇਗੀ। ਸਨਪ੍ਰੀਤ ਭਾਟੀਆ ਨੇ ਭਰੋਸਾ ਦਿਵਾਇਆ ਕਿ ਵਾਰਡ ਦਾ ਕੋਈ ਵੀ ਯੋਗ ਲਾਭਪਾਤਰੀ ਇਸ ਸਹੂਲਤ ਤੋਂ ਵਾਂਝਾ ਨਹੀਂ ਰਹੇਗਾ ਅਤੇ ਉਨ੍ਹਾਂ ਦੀ ਟੀਮ ਲਗਾਤਾਰ ਲੋਕਾਂ ਦੀ ਸੇਵਾ ਲਈ ਕਾਰਜਸ਼ੀਲ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼