Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਵਿਧਾਇਕ ਅਜੇ ਗੁਪਤਾ ਨੇ 'ਗਲੀ ਸੁਨਿਆਰਿਆਂ' ਵਿੱਚ ਸੀਸੀ ਫਲੋਰਿੰਗ ਦੇ ਕੰਮ ਦਾ ਕੀਤਾ ਉਦਘਾਟਨ

June 29, 2026 06:56 PM
Rozana Sehaj times
ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਅਜੇ ਗੁਪਤਾ ਵੱਲੋਂ ਅੱਜ ਨਮਕ ਮੰਡੀ ਖੇਤਰ ਦੀ 'ਗਲੀ ਸੁਨਿਆਰਿਆਂ' ਵਿਖੇ ਨਵੀਂ ਬਣਨ ਵਾਲੀ ਸੀਸੀ ਫਲੋਰਿੰਗ ਦੇ ਕੰਮ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ। ਇਸ ਮੌਕੇ ਮੀਡੀਆ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਹੀ ਇਸ ਗਲੀ ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇੱਥੇ ਫਸਟ ਕਲਾਸ ਸੀਸੀ ਫਲੋਰਿੰਗ ਕਰਵਾਈ ਜਾਵੇਗੀ। ਵਿਧਾਇਕ ਨੇ ਪਾਰਟੀ ਹਾਈਕਮਾਂਡ, ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕ ਹਿੱਤ ਦੇ ਸਾਰੇ ਕੰਮ ਪਹਿਲ ਦੇ ਅਧਾਰ 'ਤੇ ਪਾਸ ਕੀਤੇ ਜਾ ਰਹੇ ਹਨ। ਇਸ ਦੌਰਾਨ ਜਦੋਂ ਸਥਾਨਕ ਨਿਵਾਸੀਆਂ ਨੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਸਬੰਧੀ ਸ਼ਿਕਾਇਤ ਕੀਤੀ, ਤਾਂ ਵਿਧਾਇਕ ਨੇ ਮੌਕੇ 'ਤੇ ਹੀ ਮੌਜੂਦ ਐਸ.ਡੀ.ਓ. ਸਾਹਿਬ ਨੂੰ ਨਵੇਂ ਟਿਊਬਵੈੱਲ ਦਾ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਕਾਰਪੋਰੇਸ਼ਨ ਕਮਿਸ਼ਨਰ ਨਾਲ ਗੱਲਬਾਤ ਕਰਕੇ ਇੱਥੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨਗੇ ਤਾਂ ਜੋ ਲੋਕਾਂ ਨੂੰ ਤੀਜੀ ਮੰਜ਼ਿਲ ਤੱਕ ਸਾਫ਼ ਪਾਣੀ ਮਿਲ ਸਕੇ। ਉਨ੍ਹਾਂ ਕਿਹਾ ਕਿ ਜਨਤਾ ਨੇ ਜਿਸ ਵਫ਼ਾਦਾਰੀ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਸਨ, ਉਹ ਵੀ ਉਸੇ ਵਫ਼ਾਦਾਰੀ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਵਚਨਬੱਧ ਹਨ।
 

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ