Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸੁਨਾਮ ਵਿਖੇ ਉਦਯੋਗਪਤੀਆਂ ਵੱਲੋਂ ਮੰਤਰੀ ਅਮਨ ਅਰੋੜਾ ਸਨਮਾਨਿਤ ਉਦਯੋਗਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਕਰਨ ਦਾ ਦਿੱਤਾ ਭਰੋਸਾ

June 29, 2026 07:10 PM
Rozana Sehaj times

 

ਸੁਨਾਮ :  ਦੀ ਸੰਗਰੂਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਵੱਲੋਂ ਇੱਕ ਵਿਸ਼ੇਸ਼ ਜਨਰਲ ਹਾਊਸ ਮੀਟਿੰਗ ਦਾ ਆਯੋਜਨ ਸੁਨਾਮ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਦਯੋਗ ਅਤੇ ਵਣਜ ਵਿਭਾਗ ਵਿੱਚ ਨਿਯੁਕਤੀ ਤੋਂ ਬਾਅਦ ਚੈਂਬਰ ਦੇ ਅਹੁਦੇਦਾਰਾਂ ਅਤੇ ਸਥਾਨਕ ਵਪਾਰਕ ਭਾਈਚਾਰੇ ਨੇ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਅਤੇ ਵਿਸ਼ੇਸ਼ ਸਨਮਾਨ ਕੀਤਾ। ਮੰਤਰੀ ਅਮਨ ਅਰੋੜਾ ਨੇ ਇਸ ਸਨਮਾਨ ਲਈ ਸਮੁੱਚੇ ਉਦਯੋਗਪਤੀ ਅਤੇ ਵਪਾਰਕ ਭਾਈਚਾਰੇ ਦਾ ਦਿਲੋਂ ਧੰਨਵਾਦ ਕੀਤਾ। ਮੀਟਿੰਗ ਦੌਰਾਨ, ਪੰਜਾਬ ਵਿੱਚ ਉਦਯੋਗ ਅਤੇ ਵਪਾਰ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੇ ਨਾਲ-ਨਾਲ ਵਪਾਰੀਆਂ ਨੂੰ ਦਰਪੇਸ਼ ਵਿਹਾਰਕ ਚੁਣੌਤੀਆਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਦਯੋਗਪਤੀਆਂ ਨੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕੀਮਤੀ ਸੁਝਾਅ ਵੀ ਸਾਂਝੇ ਕੀਤੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਦਯੋਗਾਂ ਨੂੰ ਦਰਪੇਸ਼ ਮੁੱਦਿਆਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਪੱਕਾ ਭਰੋਸਾ ਦਿੱਤਾ ਕਿ ਉਦਯੋਗਪਤੀਆਂ ਨੂੰ ਦਰਪੇਸ਼ ਹਰ ਸਮੱਸਿਆ ਭਾਵੇਂ ਛੋਟੀ ਹੋਵੇ ਜਾਂ ਵੱਡੀ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਮੰਤਰੀ ਅਮਨ ਅਰੋੜਾ ਨੇ ਇੰਡਸਟਰੀਅਲ ਚੈਂਬਰ ਦੇ ਅਹੁਦੇਦਾਰਾਂ ਨੂੰ ਮੰਗਲਵਾਰ ਨੂੰ ਚੰਡੀਗੜ੍ਹ ਆਉਣ ਲਈ ਕਿਹਾ, ਉਨ੍ਹਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਲਈ ਉੱਥੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਬੁਲਾਉਣ ਦਾ ਵਾਅਦਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਿਕ ਅਤੇ ਵਪਾਰਕ ਭਾਈਚਾਰਿਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, "ਸਾਡਾ ਮੁੱਖ ਟੀਚਾ ਸੂਬੇ ਵਿੱਚ ਕਾਰੋਬਾਰ ਲਈ ਇੱਕ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਬਣਾਉਣਾ ਹੈ ਤਾਂ ਜੋ ਮੁੱਦਿਆਂ ਦਾ ਤੁਰੰਤ ਹੱਲ ਕੀਤਾ ਜਾ ਸਕੇ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰੀਆਂ ਦੀ ਖੁਸ਼ਹਾਲੀ ਪੰਜਾਬ ਦੀ ਭਲਾਈ ਦੀ ਅਸਲ ਨੀਂਹ ਹੈ, ਸੂਬਾ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਸ ਵਿਸ਼ੇਸ਼ ਮੀਟਿੰਗ ਅਤੇ ਸਨਮਾਨ ਸਮਾਰੋਹ ਦੌਰਾਨ ਜ਼ਿਲ੍ਹਾ ਪ੍ਰਧਾਨ ਸੰਜੀਵ ਸੂਦ, ਚੇਅਰਮੈਨ ਡਾਕਟਰ ਏ. ਆਰ. ਸ਼ਰਮਾ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਘਣਸ਼ਿਆਮ ਕਾਂਸਲ, ਐਮ.ਪੀ. ਸਿੰਘ, ਰਾਜੀਵ ਮੱਖਣ, ਭਾਰਤ ਭੂਸ਼ਣ ਗਰਗ, ਸੁਰਜੀਤ ਸਿੰਘ ਗਹੀਰ ਅਤੇ ਸੰਦੀਪ ਮੋਨੂੰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਫਾਈਲ 29-- ਅਰੋੜਾ ਸੁਨਾਮ 

Have something to say? Post your comment