Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬਿਜਲੀ ਸੰਕਟ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰੇਗੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ

June 29, 2026 07:39 PM
Rozana Sehaj times
 
ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਦੀ ਅਗਵਾਈ ਹੇਠ 30 ਜੂਨ ਨੂੰ ਸਵੇਰੇ 10 ਵਜੇ ਬਿਜਲੀ ਸਪਲਾਈ ਦੀਆਂ ਮਾੜੀਆਂ ਹਾਲਤਾਂ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਧਰਨੇ ਵਿੱਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਅਜੀਤ ਸਿੰਘ ਧਾਂਦਰਾ ਨੇ ਦੱਸਿਆ ਕਿ ਪਹਿਲਾਂ 29 ਜੂਨ ਨੂੰ ਧਰਨਾ ਰੱਖਿਆ ਗਿਆ ਸੀ, ਪਰ ਸਰਕਾਰੀ ਛੁੱਟੀ ਕਾਰਨ ਇਸ ਨੂੰ ਮੁਲਤਵੀ ਕਰਨਾ ਪਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਰ ਘੰਟਿਆਂ ਦੀ ਥਾਂ ਸਿਰਫ਼ ਤਿੰਨ ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਉਸ ਦਾ ਵੀ ਕੋਈ ਨਿਸ਼ਚਿਤ ਸਮਾਂ ਨਹੀਂ ਹੁੰਦਾ, ਜਿਸ ਕਾਰਨ ਝੋਨੇ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਫ਼ਸਲਾਂ ਦੇ ਨੁਕਸਾਨ ਦਾ ਖ਼ਤਰਾ ਵੱਧ ਗਿਆ ਹੈ। ਬਿਜਲੀ ਦੀ ਘਾਟ ਕਾਰਨ ਕਿਸਾਨਾਂ ਨੂੰ ਡੀਜ਼ਲ ਜਨਰੇਟਰ ਚਲਾ ਕੇ ਸਿੰਚਾਈ ਕਰਨੀ ਪੈ ਰਹੀ ਹੈ, ਜਿਸ ਨਾਲ ਉਨ੍ਹਾਂ 'ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਇਸ ਵਾਧੂ ਖ਼ਰਚ ਦੀ ਭਰਪਾਈ ਸਰਕਾਰ ਜਾਂ ਬਿਜਲੀ ਵਿਭਾਗ ਕਰੇਗਾ।ਅਜੀਤ ਸਿੰਘ ਧਾਂਦਰਾ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਨਿਯਮਤ ਅਤੇ ਯੋਗ ਬਿਜਲੀ ਸਪਲਾਈ ਅਤੇ ਹੋਏ ਨੁਕਸਾਨ ਸਬੰਧੀ ਸਰਕਾਰ ਵੱਲੋਂ ਕੋਈ ਠੋਸ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ