ਲੁਧਿਆਣਾ : ਪਰਮ ਸੰਤ ਭਗਤ ਕਬੀਰ ਸਾਹਿਬ ਜੀ ਦੇ 629ਵੇਂ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਸਾਂਝ ਸੇਵਾ ਸੁਸਾਇਟੀ (ਰਜਿ.) ਮੰਡੀ ਮੁੱਲਾਂਪੁਰ-ਦਾਖਾ ਵੱਲੋਂ ਮਾਨਵਤਾ ਦੇ ਭਲੇ ਲਈ 7ਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੀ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਮੌਕੇ ਉਹਨਾਂ ਨਾਲ ਸੀਨੀਅਰ ਮੀਤ ਪ੍ਰਧਾਨ ਹਰਜੀਤ ਕੌਰ ਗਰਚਾ ਹਾਜ਼ਰ ਸਨ। ਉਨ੍ਹਾਂ ਨੌਜਵਾਨਾਂ ਨੂੰ ਨਿਯਮਿਤ ਤੌਰ 'ਤੇ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤੁਹਾਡੀ ਇੱਕ-ਇੱਕ ਬੂੰਦ ਕਿਸੇ ਪਰਿਵਾਰ ਦੀਆਂ ਖੁਸ਼ੀਆਂ ਬਚਾ ਸਕਦੀ ਹੈ।ਉਨ੍ਹਾਂ ਸਾਂਝ ਸੇਵਾ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਇਸ ਨੇਕ ਕਾਰਜ ਲਈ ਵਧਾਈ ਦਿੱਤੀ ਅਤੇ ਖ਼ੂਨਦਾਨ ਕਰਨ ਪਹੁੰਚੇ ਸਾਰੇ ਨੌਜਵਾਨਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਹੋਰਨਾਂ ਲਈ ਵੀ ਪ੍ਰੇਰਣਾ ਸਰੋਤ ਬਣਦੇ ਹਨ।