Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

June 29, 2026 08:11 PM
Rozana Sehaj times

ਚੰਡੀਗੜ੍ਹ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ। ਸ਼ਾਸਨ ਪ੍ਰਣਾਲੀ ‘ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ। ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501 200 200 ਦੀ ਸ਼ੁਰੂਆਤ 23 ਮਾਰਚ 2022 ਨੂੰ ਕੀਤੀ ਗਈ ਸੀ, ਇਹ ਪਹਿਲਕਦਮੀ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਡਰ ਹੋ ਕੇ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਦੀ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ 23-03-2022 ਤੋਂ 31-05-2026 ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ ਕੁੱਲ 16,950 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਵਿੱਚੋਂ 10,951 ਸ਼ਿਕਾਇਤਾਂ ਦੂਜੇ ਵਿਭਾਗਾਂ ਨਾਲ ਸਬੰਧਤ ਹੋਣ ਕਰਕੇ ਇਹ ਸ਼ਿਕਾਇਤਾਂ ਯੋਗ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 1445 ਸ਼ਿਕਾਇਤਾਂ ਵਿਜੀਲੈਂਸ ਬਿਊਰੋ ਨਾਲ ਸਬੰਧਤ ਸਨ, ਜੋ ਲੋੜੀਂਦੀ ਕਾਰਵਾਈ ਹਿੱਤ ਸਬੰਧਤ ਜ਼ਿਲ੍ਹਾ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀਜ਼ ਨੂੰ ਭੇਜ ਦਿੱਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਇਹਨਾਂ ਸ਼ਿਕਾਇਤਾਂ ਦੀ ਪੜਤਾਲ ਤੋਂ ਬਾਅਦ, ਹੁਣ ਤੱਕ ਦਰਜ ਕੀਤੀਆਂ ਗਈਆਂ 284 ਐਫ.ਆਈ.ਆਰਜ਼ ਵਿੱਚ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਰਿਸ਼ਵਤਖੋਰੀ ਮੁਕਤ ਬਣਾਉਣ ਲਈ ਇਸ ਪਲੇਟਫਾਰਮ ਦੀ ਵਰਤੋਂ ਕਰਨਾ ਜਾਰੀ ਰੱਖਣ। ਇਹ ਪਹਿਲਕਦਮੀ ਜਨਤਾ ਲਈ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਾਸਤੇ ਇੱਕ ਉਪਭੋਗਤਾ-ਅਨੁਕੂਲ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਧਾਰਤ ਵਟਸਐਪ ਪਲੇਟਫਾਰਮ ਹੈ। ਨਾਗਰਿਕ ਇਸ ਪਲੇਟਫਾਰਮ ‘ਤੇ ਰਿਸ਼ਵਤ ਦੇ ਸਬੰਧ ਵਿੱਚ ਢੁਕਵੀਂ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੇ ਨਾਲ 24 ਘੰਟੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਪਲੇਟਫਾਰਮ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਸਮੇਂ ਸਿਰ ਨਿਪਟਾਰਾ ਕੀਤਾ ਜਾਂਦਾ ਹੈ, ਜਿਸ ਨਾਲ ਆਮ ਜਨਤਾ ਨੂੰ ਖੱਜਲ-ਖੁਆਰੀ ਤੋਂ ਵੱਡੀ ਰਾਹਤ ਮਿਲੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ