Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

June 29, 2026 08:17 PM
Rozana Sehaj times
ਚੰਡੀਗੜ੍ਹ : ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ, "ਸਾਡੀ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ।" ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ। ਜਾਰੀ ਕੀਤੇ ਫੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੁੱਲ ਰਾਸ਼ੀ ਵਿੱਚੋਂ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਨੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾ ਦਿੱਤਾ ਹੈ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਦੇਰੀ ਦੇ ਸਹਾਇਤਾ ਪਹੁੰਚ ਸਕੇ। ਇਹ ਕਦਮ ਇੱਕ ਸਮਾਜਿਕ ਤੌਰ 'ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

Have something to say? Post your comment

More in Chandigarh

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ