Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਅਗਰਵਾਲ ਸਮਾਜ ਵੱਲੋਂ ਮੰਤਰੀ ਅਮਨ ਅਰੋੜਾ ਤੇ ਕੌਂਸਲਰ ਸਨਮਾਨਤ ਕਿਹਾ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ: ਅਮਨ ਅਰੋੜਾ

June 29, 2026 08:32 PM
Rozana Sehaj times

 

ਸੁਨਾਮ : ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਧੰਨਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਗਰਵਾਲ ਸਮਾਜ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਅਮਨ ਅਰੋੜਾ ਦੇ ਨਾਲ-ਨਾਲ ਨਗਰ ਕੌਂਸਲ ਸੁਨਾਮ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਉਪ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਉਪ ਪ੍ਰਧਾਨ ਮੀਨਾ ਰਾਣੀ ਅਤੇ ਸਮੂਹ ਨਗਰ ਕੌਂਸਲਰਾਂ ਦਾ ਵੀ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ। ਸਮਾਜ ਦੇ ਆਗੂਆਂ ਨੇ ਉਮੀਦ ਜਤਾਈ ਕਿ ਨਗਰ ਕੌਂਸਲ ਦੀ ਇਹ ਨਵੀਂ ਟੀਮ ਕੈਬਨਿਟ ਮੰਤਰੀ ਦੀ ਰਹਿਨੁਮਾਈ ਹੇਠ ਸੁਨਾਮ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਗਰਵਾਲ ਸਮਾਜ ਅਤੇ ਸ਼ਹਿਰ ਵਾਸੀਆਂ ਦਾ ਇਸ ਮਾਣ-ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ, "ਸੁਨਾਮ ਹਲਕੇ ਦੇ ਲੋਕਾਂ ਨੇ ਜੋ ਪਿਆਰ ਅਤੇ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਅ ਰਿਹਾ ਹਾਂ। ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਗਰ ਕੌਂਸਲ ਦੀ ਪੂਰੀ ਟੀਮ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹੇਗੀ।" ਅਗਰਵਾਲ ਸਭਾ ਵੱਲੋਂ ਸ਼ਹਿਰ ਵਿਖੇ ਧਰਮਸ਼ਾਲਾ ਬਣਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ , ਸ਼ਾਮ ਲਾਲ ਸਿੰਗਲਾ ਜ਼ਿਲ੍ਹਾ ਪ੍ਰਧਾਨ, ਰਵੀ ਕਮਲ, ਰਾਜੇਸ਼ ਕੁਮਾਰ ਗਰਗ, ਕ੍ਰਿਸ਼ਨ ਗੋਇਲ ਸੰਦੋਹਾ, ਜਗਦੀਸ਼ ਸਿੰਗਲਾ, ਹਕੂਮਤ ਰਾਏ ਜਿੰਦਲ, ਪ੍ਰਭਾਤ ਜਿੰਦਲ, ਸ਼ਿਵ ਜਿੰਦਲ ਸੈਕਟਰੀ, ਮਾਸਟਰ ਰਾਜੀਵ ਬਿੰਦਲ , ਵੇਦ ਪ੍ਰਕਾਸ਼ ਹੋਡਲਾ , ਯਸ਼ਪਾਲ ਮੰਗਲਾ ਤੇ ਹੋਰ ਮੈਂਬਰ ਹਾਜ਼ਰ ਸਨ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ