Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪਟਿਆਲਾ ਪੁਲਿਸ ਦਾ ‘ਆਪਰੇਸ਼ਨ ਪਰਿਹਾਰ’ ਸਫਲ ਸਮਾਣਾ ਸਬ ਡਵੀਜ਼ਨ ਵਲੋਂ 19 ਭਗੌੜੇ ਦੋਸ਼ੀ ਗ੍ਰਿਫ਼ਤਾਰ

June 29, 2026 08:36 PM
Rozana Sehaj times

 

ਸਮਾਣਾ : ਜ਼ਿਲ੍ਹਾ ਪਟਿਆਲਾ ਵਿੱਚ ਅਪਰਾਧੀਆਂ ਅਤੇ ਭਗੌੜੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਅੱਜ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਜ਼ਿਲ੍ਹੇ ਵਿੱਚ ‘ਆਪਰੇਸ਼ਨ ਪਰਿਹਾਰ’ ਚਲਾਇਆ ਗਿਆ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਅਦਾਲਤਾਂ ਵੱਲੋਂ ਭਗੌੜੇ ਕਰਾਰ ਦਿੱਤੇ ਗਏ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਘੇਰੇ ਵਿੱਚ ਲਿਆਉਣਾ ਸੀ। ਇਸੇ ਤਹਿਤ ਸਮਾਣਾ ਸਬ ਡਵੀਜ਼ਨ ਵਿੱਚ ਡੀਐਸਪੀ ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਅਤੇ ਕੁੱਲ 19 ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਮਾਣਾ ਦੇ ਅਗਰਸੈਨ ਚੌਂਕ ਵਿਖੇ ਸ਼ਾਮ 5 ਵਜੇ ਤੋਂ 7 ਵਜੇ ਤੱਕ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਨਾਕੇ ਦੌਰਾਨ ਪੁਲਿਸ ਵੱਲੋਂ ਲੰਘਣ ਵਾਲੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਸਮਾਣਾ ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਸ਼ੱਕੀ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ