ਲੁਧਿਆਣਾ : ਕਾਂਗਰਸ ਪਾਰਟੀ ਵੱਲੋਂ ਪੰਮਾ ਜੱਸੋਵਾਲ ਨੂੰ ਲੁਧਿਆਣਾ ਦਿਹਾਤੀ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ 'ਤੇ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਮਾ ਜੱਸੋਵਾਲ ਲੰਬੇ ਸਮੇਂ ਤੋਂ ਪਾਰਟੀ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਲੋਕਾਂ ਨਾਲ ਨੇੜਤਾ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਕੋਆਰਡੀਨੇਟਰ ਵਜੋਂ ਪੰਮਾ ਜੱਸੋਵਾਲ ਪਾਰਟੀ ਦੀਆਂ ਨੀਤੀਆਂ, ਲੋਕ-ਹਿੱਤ ਮੁੱਦਿਆਂ ਅਤੇ ਜਨਤਕ ਸਰੋਕਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਆਵਾਜ਼ ਨੂੰ ਹਰ ਵਰਗ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।