ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਪਿੰਡ ਫਤਾਹਪੁਰ ਵਿਖੇ ਕਬੱਡੀ ਮੈਚਾਂ ਦਾ ਆਯੋਜਨ ਕੀਤਾ ਗਿਆ। ਇਸ ਖੇਡ ਮੇਲੇ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਨੇ ਹਿੱਸਾ ਲਿਆ। ਇਸ ਮੌਕੇ 'ਤੇ ਅਜੈ ਗੁਪਤਾ ਜੀ (ਐਮ.ਐਲ.ਏ, ਸੈਂਟਰਲ ਹਲਕਾ) ਅਤੇ ਗੁਰਦਾਸ ਜੀ (ਵਾਰਡ ਇੰਚਾਰਜ51) ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ ਗਏ। ਅਜੈ ਗੁਪਤਾ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦਾ ਸੁਪਨਾ ਸਾਕਾਰ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਖੇਡ ਮੈਦਾਨ ਤਿਆਰ ਕੀਤੇ ਜਾਣਗੇ। ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਇਸ ਮੌਕੇ ਤੇ ਵਾਰਡ 51 ਦੇ ਇੰਚਾਰਜ ਗੁਰਦਾਸ ਸਿੰਘ ਕੈਪਟਨ ਲਖਬੀਰ ਸਿੰਘ ਵਾਰਡ 73 ਦੇ ਐਸਸੀ ਵਿੰਗ ਦੇ ਪ੍ਰਧਾਨ ਬਖਸ਼ੀਸ਼ ਸਿੰਘ ਵਿਮਲ ਭੱਟੀ ਸਾਜਨ ਆਰੇਵਾਲਾ ਟਿੰਕੂ ਔਲਖ ਸਾਹਿਬ ਸਿੰਘ ਦਿਲਬਾਗ ਸਿੰਘ ਸਤਨਾਮ ਨਗਰ ਅਤੇ ਇਸ ਮੌਕੇ 'ਤੇ ਖੇਡ ਪ੍ਰਬੰਧਕ ਮਿੰਟੂ ਸੰਧੂ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।