Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਬਾਬਾ ਦੀਪ ਸਿੰਘ ਕਲੋਨੀ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ

June 29, 2026 09:15 PM
Rozana Sehaj times
ਅੰਮ੍ਰਿਤਸਰ : ਸੈਂਟਰ ਹਲਕੇ ਦੇ ਐਮਐਲਏ ਅਜੇ ਗੁਪਤਾ ਬਾਬਾ ਦੀਪ ਸਿੰਘ ਕਲੋਨੀ, ਝਬਾਲ ਰੋਡ ਵਿਖੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਬਾਬਾ ਦੀਪ ਸਿੰਘ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਉਨ੍ਹਾਂ ਨੂੰ ਕਲੋਨੀ ਵਿੱਚ ਆ ਰਹੀਆਂ ਦਰਪੇਸ਼ ਮੁਸ਼ਕਲਾਂ ਜਿਵੇਂ ਕਿ ਸੜਕਾਂ ਅਤੇ ਬਿਜਲੀ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਐਮਐਲਏ ਅਜੇ ਗੁਪਤਾ ਨੇ ਕਿਹਾ ਕਿ ਗੁਰਦੁਆਰਾ ਕਮੇਟੀ ਵੱਲੋਂ ਉਨ੍ਹਾਂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ, ਜਿਸ ਵਿੱਚ ਦਰਜ ਮੰਗਾਂ ਬਹੁਤ ਹੀ ਜਾਇਜ਼ ਅਤੇ ਜ਼ਰੂਰੀ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਉਹ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਆਪਸੀ ਭਾਈਚਾਰਾ ਅਤੇ ਪ੍ਰੇਮ ਪਿਆਰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ, ਜਿਸ ਲਈ ਉਨ੍ਹਾਂ ਬਾਬਾ ਜੀ ਦੇ ਚਰਨਾਂ ਵਿੱਚ ਅਰਦਾਸ ਵੀ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਕਲੋਨੀ ਦੇ ਮਿਹਨਤੀ ਸਾਥੀ ਅਤੇ ਸਥਾਨਕ ਆਗੂ ਵੀ ਮੌਜੂਦ ਸਨ, ਜੋ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਕਰਨ ਕਰਾਉਣ ਵਾਲੇ ਬਾਬਾ ਦੀਪ ਸਿੰਘ ਸਾਹਿਬ ਜੀ ਆਪ ਹਨ ਅਤੇ ਉਹ ਤਾਂ ਸਿਰਫ ਸੇਵਾ ਦੇ ਮਾਧਿਅਮ ਹਨ। ਇਸ ਮੌਕੇ ਤੇ ਸਾਜਨ ਆਰੇ ਵਾਲਾ ਵਾਰਡ 51 ਦੇ ਇੰਚਾਰਜ ਗੁਰਦਾਸ ਸਿੰਘ ਕੈਪਟਨ ਲਖਬੀਰ ਸਿੰਘ ਵਾਰਡ 73 ਦੇ ਐਸਸੀ ਵਿੰਗ ਦੇ ਪ੍ਰਧਾਨ ਬਖਸ਼ੀਸ਼ ਸਿੰਘ ਵਿਮਲ ਭੱਟੀ ਟਿੰਕੂ ਔਲਖ ਸਾਹਿਬ ਸਿੰਘ ਅਤੇ ਹੋਰ ਵੀ ਇਲਾਕਾ ਨਿਵਾਸੀ ਮੌਜੂਦ ਸਨ

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ