Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਅੰਮ੍ਰਿਤਸਰ ਸੈਂਟਰਲ ਹਲਕੇ ਨੂੰ ਮਿਲੀ ਵੱਡੀ ਸੌਗਾਤ; ਨੌਜਵਾਨਾਂ ਲਈ ਟਰਫ ਕ੍ਰਿਕਟ ਗਰਾਊਂਡ ਦਾ ਉਦਘਾਟਨ

June 29, 2026 09:33 PM
Rozana Sehaj times
ਅੰਮ੍ਰਿਤਸਰ  : ਅੰਮ੍ਰਿਤਸਰ ਸੈਂਟਰਲ ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਹਲਕੇ ਦੇ ਵਿਧਾਇਕ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਢਾਬ ਖਟੀਕਾਂ ਦੇ ਅੰਦਰ ਖਾਲੀ ਅਤੇ ਬੇਕਾਰ ਪਈ ਜਗ੍ਹਾ 'ਤੇ ਇੱਕ ਨਵੀਂ 'ਟਰਫ ਕ੍ਰਿਕਟ ਗਰਾਊਂਡ' ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਵਿਧਾਇਕ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਇਹ ਜਗ੍ਹਾ ਬਿਲਕੁਲ ਬਰਬਾਦ ਹੋ ਚੁੱਕੀ ਸੀ, ਜਿਸ ਨੂੰ ਹੁਣ ਨੌਜਵਾਨਾਂ ਦੀ ਸਹੂਲਤ ਲਈ ਇੱਕ ਆਧੁਨਿਕ ਕ੍ਰਿਕਟ ਗਰਾਊਂਡ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਗਰਾਊਂਡ ਵਿੱਚ ਬੱਚਿਆਂ ਲਈ ਝੂਲੇ ਵੀ ਲਗਾਏ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਇੱਥੇ ਪ੍ਰੈਕਟਿਸ ਕਰਕੇ ਸੈਂਟਰਲ ਹਲਕੇ ਅਤੇ ਅੰਮ੍ਰਿਤਸਰ ਦੇ ਨੌਜਵਾਨ ਕ੍ਰਿਕਟ ਦੇ ਖੇਤਰ ਵਿੱਚ ਪੰਜਾਬ ਅਤੇ ਪੂਰੀ ਦੁਨੀਆ ਵਿੱਚ ਨਾਮ ਰੌਸ਼ਨ ਕਰਨਗੇ। ਇਸ ਦੇ ਨਾਲ ਹੀ ਬਾਕੀ ਬਚੀ ਜਗ੍ਹਾ 'ਤੇ ਇੱਕ ਆਧੁਨਿਕ ਜਿਮ ਬਣਾਉਣ ਦਾ ਪਲਾਨ ਵੀ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ ਅਤੇ ਕੋਈ ਵੀ ਕੰਮ ਅਧੂਰਾ ਨਹੀਂ ਛੱਡਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਇੰਚਾਰਜ ਅਤੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ