ਸਨੌਰ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ ਨਿਰਮਲ ਸਿੰਘ ਭੱਟੀਆਂ ਨੇ ਪਿੰਡ ਮਹਿਮੁਦਪੁਰ ਅਰਾਈਆਂ ਵਿਖੇ ਕਾਂਗਰਸ ਪਾਰਟੀ ਦੇ ਸਰਗਰਮ ਵਰਕਰ ਅਤੇ ਸਮਾਜਸੇਵੀ ਤਸਵੀਰ ਸਿੰਘ ਸੰਧੂ ਸਾਬਕਾ ਸਰਪੰਚ ਨਾਲ ਮੁਲਾਕਾਤ ਕੀਤੀ, ਇਸ ਮੌਕੇ ਇਲਾਕੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ,ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਤਾਕਤ ਉਸਦੇ ਸਮਰਪਿਤ ਵਰਕਰ ਹਨ, ਜੋ ਹਰ ਹਾਲਾਤ ਵਿੱਚ ਲੋਕਾਂ ਦੀ ਸੇਵਾ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮਿਹਨਤ ਕਰਦੇ ਹਨ, ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿੱਚ ਕਾਂਗਰਸ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਵਰਕਰਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਹੋਰ ਵੀ ਮਜ਼ਬੂਤੀ ਨਾਲ ਉਭਰੇਗੀ,ਉਨ੍ਹਾਂ ਵਰਕਰਾਂ ਨਾਲ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਦੇ ਵਿਕਾਸ ਨਾਲ ਸੰਬੰਧਿਤ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।