Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Delhi

ਸਿੱਖ ਯੂਥ ਫਾਊਂਡੇਸ਼ਨ ਦੀ 8ਵੀਂ ਵਰ੍ਹੇਗੰਢ ਹਰਮੀਤ ਸਿੰਘ ਕਾਲਕਾ ਵੱਲੋਂ ਨੌਜਵਾਨਾਂ ਨੂੰ ਗੁਰੂ ਨਾਲ ਜੋੜਨ ਦਾ ਦਿੱਤਾ ਸੰਦੇਸ਼

June 29, 2026 09:44 PM
Rozana Sehaj times

 

ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਸਿੱਖ ਯੂਥ ਫਾਊਂਡੇਸ਼ਨ ਦੀ 8ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਵਿੱਚ  ਸੰਸਥਾ ਦੇ ਸਮੂਹ ਨੌਜਵਾਨਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਅੱਠ ਸਾਲਾਂ ਤੋਂ ਬਿਨਾਂ ਕਿਸੇ ਲੋਭ-ਲਾਲਚ ਦੇ ਕੌਮ ਦੀ ਸੇਵਾ ਕਰਨਾ, ਬੱਚਿਆਂ ਨੂੰ ਸਿੱਖਿਆ ਦੇਣਾ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਨਾਲ ਜੋੜਨਾ ਇੱਕ ਬਹੁਤ ਵੱਡੀ ਅਤੇ ਸ਼ਲਾਘਾਯੋਗ ਪ੍ਰਾਪਤੀ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿੱਚ ਜਿੱਥੇ ਬੱਚੇ ਤਕਨਾਲੋਜੀ ਅਤੇ ਨਵੀਂਆਂ ਸਹੂਲਤਾਂ ਵੱਲ ਵੱਧ ਰਹੇ ਹਨ, ਉੱਥੇ ਉਨ੍ਹਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਮਾਂ ਬੋਲੀ ਨਾਲ ਜੋੜਨਾ ਹੋਰ ਵੀ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਸਿੱਖ ਯੂਥ ਫਾਊਂਡੇਸ਼ਨ ਦੇ ਪ੍ਰਧਾਨ ਸਰਦਾਰ ਹਰਨੇਕ ਸਿੰਘ ਸਮੇਤ ਸਮੂਹ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਿੱਖ ਯੂਥ ਫਾਊਂਡੇਸ਼ਨ ਸਿੱਖ ਨੌਜਵਾਨ ਪੀੜ੍ਹੀ ਵਿੱਚ ਸੇਵਾ, ਸਿੱਖੀ ਸਿਧਾਂਤ ਅਤੇ ਸਮਾਜਿਕ ਜ਼ਿੰਮੇਂਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਵਡਮੁੱਲਾ ਯੋਗਦਾਨ ਪਾ  ਰਹੀ ਹੈ। ਉਨ੍ਹਾਂ ਸਿੱਖ ਯੂਥ ਫਾਊਂਡੇਸ਼ਨ ਵੱਲੋਂ ਗੁਰਮਤਿ ਕੈਂਪਾਂ, ਸੇਵਾ ਕਾਰਜਾਂ ਅਤੇ ਬੱਚਿਆਂ ਨੂੰ ਗੁਰੂ ਨਾਲ ਜੋੜਨ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨਾਂ ਉਮੀਦ ਕੀਤੀ  ਕਿ ਸਿੱਖ ਯੂਥ ਫਾਊਂਡੇਸ਼ਨ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦੀ ਰਹੇਗੀ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦੀ ਰਹੇਗੀ।

Have something to say? Post your comment

More in Delhi

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ