Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸਿੱਖਿਆ ਸ਼ਾਸਤਰੀ ਅਤੇ ਵਾਤਾਵਰਣ ਪ੍ਰੇਮੀ ਦੀ ਯਾਦ ਵਿਚ ਪੌਦੇ ਲਗਾਏ

June 29, 2026 09:53 PM
Rozana Sehaj times


ਖਰੜ :
ਲੋਕ ਆਵਾਜ਼ ਐਸੋਸੀਏਸ਼ਨ ਵਾਰਡ ਨੰਬਰ 5,ਖਰੜ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਫਾਰ ਸੁਸਾਇਟੀ ਖਰੜ ਦੇ ਉੱਦਮ ਨਾਲ ਸਿੱਖਿਆ ਸ਼ਾਸਤਰੀ ਮਰਹੂਮ ਸਵਰਨ ਸਿੰਘ ਭੰਗੂ ਤੇ ਵਾਤਾਵਰਣ ਪ੍ਰੇਮੀ ਸ੍ਰੀ ਰਾਮ ਸਿੰਘ ਨੂੰ ਸਮਰਪਿਤ ਚਿਲਡਰਨ ਪਾਰਕ ਜੀ.ਟੀ.ਬੀ. ਨਗਰ ਖਰੜ ਵਿਖੇ  ਪੌਦੇ ਲਗਾਏ ਗਏ। ਮਲਕੀਤ ਰੌਣੀ ਨੇ ਮਰਹੂਮ ਸਵਰਨ ਸਿੰਘ ਭੰਗੂ, ਸ੍ਰੀ ਰਾਮ ਸਿੰਘ ਦੇ ਜੀਵਨ ਬਾਰੇ ਗੱਲ ਕਰਦਿਆਂ ਕਿਹਾ ਕਿ ਦੋਵੇਂ ਸਖ਼ਸ਼ੀਅਤਾਂ ਦੇ ਵਿਛੜ ਜਾਣ ਨਾਲ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦੀ ਯਾਦ ਵਿੱਚ ਕੀਤਾ ਗਿਆ ਇਹ ਸਮਾਗਮ ਦੋਵਾਂ ਦੇ ਸਿੱਖਿਆ ਅਤੇ ਵਾਤਾਵਰਣ ਲਈ ਕੀਤੇ ਕੰਮਾਂ ਦੀ ਗਵਾਹੀ ਭਰਦਾ ਹੈ। ਤੁਹਾਡਾ ਇਹ ਇਕੱਠ ਉਨ੍ਹਾਂ ਦੇ ਕੰਮਾਂ ਨੂੰ ਅੱਗੇ ਤੋਰਨ ਦੀ ਵਚਨ ਬੱਧਤਾ ਪ੍ਰਗਟਾਉਂਦਾ ਹੈ। ਅਮਰਬੀਰ ਬਾਗ਼ੀ ਨੇ ਕਿਹਾ ਕਿ ਖਰੜ ਸ਼ਹਿਰ ਵਿੱਚ ਮੇਰੇ ਪਿਤਾ ਸਵਰਨ ਸਿੰਘ ਭੰਗੂ ਦੇ ਅਤੇ ਅੰਕਲ ਰਾਮ ਸਿੰਘ ਦੇ ਵਾਤਾਵਰਣ ਲਈ ਕੀਤੇ ਕੰਮਾਂ ਨੇ ਮੈਂਨੂੰ ਖਰੜ ਸ਼ਹਿਰ ਨਾਲ ਜੋੜ ਦਿੱਤਾ ਹੈ। ਦੋਵਾਂ ਸਖ਼ਸ਼ੀਅਤਾਂ ਦੀ ਯਾਦ ਵਿੱਚ ਰੁੱਖ ਲਗਾਓ ਅਭਿਮਾਨ ਦੀ ਸ਼ੁਰੂਆਤ ਉੱਦਮੀ ਕਲੱਬ ਦੇ ਪ੍ਰਧਾਨ ਅਰਸ਼ਦੀਪ ਅਰਸ਼,ਮਨਵੀਰ ਸਿੰਘ ਮਨੀ,ਮਾਨਵਦੀਪ ਸਿੰਘ ਵਲੋਂ ਕੀਤੀ ਗਈ। ਇਸ ਸਮੇਂ ਲੋਕ ਆਵਾਜ਼ ਐਸੋਸੀਏਸ਼ਨ ਖਰੜ ਵਲੋਂ ਜਗਤਾਰ ਸਿੰਘ ਢਿੱਲੋਂ, ਅਵਤਾਰ ਸਿੰਘ ਚੱਕਲਾਂ, ਸੁਖਵਿੰਦਰ ਸਿੰਘ ਕੌਲ,ਤੇਜਿੰਦਰ ਸਿੰਘ,ਸਰਬਜੀਤ ਸਿੰਘ ਸ਼ੰਮਾ,ਪਰਮਜੀਤ ਕੁਮਾਰ, ਦਲਜੀਤ ਸਿੰਘ,ਧਰਮਿੰਦਰ ਸਿੰਘ,ਹਰਜਿੰਦਰ ਸਿੰਘ ਖੋਖਰ,ਨਿਰਵੈਰ ਕੌਰ, ਬਲਜੀਤ ਕੌਰ,ਨਿਰਮਲਾ ਦੇਵੀ, ਅਮਨਦੀਪ ਕੌਰ ਕੌਲ,ਕੁਲਵਿੰਦਰ ਕੌਰ,ਰਣਜੀਤ ਕੌਰ,ਲਲਿਤਾ,ਅਮਨਦੀਪ ਕੌਰ,ਹਰਸ਼ਵੀਰ ਕੌਰ,ਖੁਸ਼ੀ ਤੇ ਵੱਡੀ ਗਿਣਤੀ ਵਿੱਚ ਸ਼ਹਿਰੀ ਵੀ ਹਾਜ਼ਰ ਸਨ। ਚਿਲਡਰਨ ਪਾਰਕ ਵਿੱਚ ਲਗਾਏ ਇਹਨਾਂ ਰੁੱਖਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਵਾਤਾਵਰਨ ਨਾਲ ਪਿਆਰ ਕਰਨ ਵਾਲੇ ਨੌਜਵਾਨਾਂ ਵੱਲੋਂ ਲੈ ਲਈ ਗਈ ਹੈ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ