Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਭਗਵੰਤ ਸਿੰਘ ਮਾਨ

June 29, 2026 09:55 PM
Rozana Sehaj times


ਮੋਗਾ, 29 ਜੂਨ (ਅਮਜਦ ਖ਼ਾਨ) : 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਉਨ੍ਹਾਂ ਦੀ ਸਰਕਾਰ ਇਸ ਸਾਲ ਦੇ ਅੰਤ ਤੱਕ 7,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਏਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਪਹਿਲਾਂ ਹੀ ਵਿਛਾਈਆਂ ਜਾ ਚੁੱਕੀਆਂ ਹਨ ਜੋ ਕੈਨੇਡਾ ਤੋਂ ਮੋਗਾ ਤੱਕ ਦੀ ਦੂਰੀ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਾਟਰ ਰੀਚਾਰਜ ਪੁਆਇੰਟ ਵੀ ਬਣਾ ਰਹੀ ਹੈ। ਮੋਗਾ ਦੇ ਭੱਲੂਰ ਵਿਖੇ ਇੱਕ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲਗਭਗ 80 ਫੀਸਦ ਖੇਤੀਬਾੜੀ ਯੋਗ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਇਆ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਸੀ। ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਨਕਾਰੀਆਂ ਗਈਆਂ ਪਾਰਟੀਆਂ ਮੇਰੇ ਖ਼ਿਲਾਫ਼ ਇਸ ਲਈ ਇੱਕਜੁੱਟ ਹੋ ਗਈਆਂ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਦੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਰਾਜ ਦੌਰਾਨ ਸੂਬੇ ਨੂੰ ਲੁੱਟਣ ਵਾਲਿਆਂ ਨੂੰ ਕਦੇ ਵੀ ਮੁੜ ਸੱਤਾ ਵਿੱਚ ਨਹੀਂ ਆਉਣ ਦੇਣਗੇ। ਲੋਕ ਮਿਲਣੀ ਦੌਰਾਨ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਈਆਂ ਅਤੇ ਖਾਲੇ ਬਣਾਏ ਹਨ। ਹੁਣ ਤੱਕ ਇਨ੍ਹਾਂ ਪਾਈਪਲਾਈਨਾਂ ਅਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾ ਚੁੱਕਾ ਹੈ ਤਾਂ ਜੋ ਕਿਸਾਨਾਂ ਦੀ ਸਿੰਚਾਈ ਦੀਆਂ ਲੋੜਾਂ ਨੂੰ ਪੂਰਾ ਕਰਕੇ ਉਨ੍ਹਾਂ ਨੂੰ ਵੱਡਾ ਲਾਭ ਪਹੁੰਚਾਇਆ ਜਾ ਸਕੇ। ਨਹਿਰਾਂ ਅਤੇ ਨਦੀਆਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ ਤਾਂ ਜੋ ਪਾਣੀ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਇਸ ਨਾਲ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ।" ਸਿੰਚਾਈ ਅਤੇ ਬੇਅਦਬੀ ਦੇ ਮੁੱਦੇ 'ਤੇ ਅਕਾਲੀਆਂ 'ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀਆਂ, ਖਾਸ ਕਰਕੇ ਬਾਦਲਾਂ ਨੂੰ ਕਦੇ ਇਹ ਪਤਾ ਹੀ ਨਹੀਂ ਸੀ ਕਿ ਇੱਕ ਆਮ ਕਿਸਾਨ ਲਈ ਨਹਿਰੀ ਪਾਣੀ ਦੇ ਕੀ ਮਾਅਨੇ ਹਨ, ਕਿਉਂਕਿ ਖਾਲ ਸਿਰਫ਼ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਹੀ ਖ਼ਤਮ ਹੁੰਦੇ ਸਨ। ਜਦੋਂ ਉਹ ਸੱਤਾ ਵਿੱਚ ਸਨ ਤਾਂ ਉਹ ਅਜਿਹਾ ਕਾਨੂੰਨ ਬਣਾਉਣ ਲਈ ਕਦੇ ਵੀ ਗੰਭੀਰ ਨਹੀਂ ਸਨ। ਸੱਚਾਈ ਇਹ ਹੈ ਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਅਕਾਲੀਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ। ਅਕਾਲੀ ਦਲ ਹੁਣ ਸਿਰਫ਼ 'ਨਨਾਣ-ਭਰਜਾਈ' ਦੀ ਪਾਰਟੀ ਬਣ ਕੇ ਰਹਿ ਗਿਆ ਹੈ, ਕਿਉਂਕਿ ਨਨਾਣ ਐਮ.ਪੀ. ਹੈ ਅਤੇ ਭਰਜਾਈ ਪੰਜਾਬ ਵਿਧਾਨ ਸਭਾ ਵਿੱਚ ਐਮ.ਐਲ.ਏ. ਹੈ।"

 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ