Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Majha

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

June 29, 2026 09:57 PM
Rozana Sehaj times
 
ਅੰਮ੍ਰਿਤਸਰ  :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਆਖਿਆ।
*ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ*
 ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮਗਰੋਂ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸੰਗਤਾਂ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਵੱਖ-ਵੱਖ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਸਾਂਝਾ ਕੀਤਾ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ ਅਤੇ ਸੰਗਤਾਂ ਹਾਜ਼ਰ ਸਨ।

Have something to say? Post your comment

More in Majha

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ