Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Delhi

ਭਗਤ ਕਬੀਰ ਜੀ ਦੀ ਬਾਣੀ ਮਨੁੱਖਤਾ ਦੇ ਭਲੇ ਲਈ ਸੰਦੇਸ਼ : ਹਰਮੀਤ ਸਿੰਘ ਕਾਲਕਾ

June 29, 2026 10:04 PM
Rozana Sehaj times
 
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਤ ਸ਼੍ਰੋਮਣੀ, ਮਹਾਨ ਸਮਾਜ ਸੁਧਾਰਕ ਅਤੇ ਭਗਤੀ ਲਹਿਰ ਦੇ  ਵਿਲੱਖਣ ਕ੍ਰਾਂਤੀਕਾਰੀ ਸੰਤ ਭਗਤ ਕਬੀਰ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ  ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸਰਦਾਰ ਕਾਲਕਾ ਨੇ  ਅੱਜ ਇਥੇ ਆਪਣੇ ਇਕ ਸੰਦੇਸ਼ ਵਿੱਚ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਸੱਚ, ਇਮਾਨਦਾਰੀ, ਪ੍ਰੇਮ, ਬਰਾਬਰੀ ਅਤੇ ਪ੍ਰਮਾਤਮਾ ਦੀ ਭਗਤੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਜਾਤ-ਪਾਤ, ਉੱਚ-ਨੀਚ ਦਾ ਭੇਦ,ਅੰਧਵਿਸ਼ਵਾਸ ਅਤੇ ਸਮਾਜਿਕ ਕੁਰੀਤੀਆਂ ਦਾ ਡਟ ਕੇ ਵਿਰੋਧ ਕਰਦਿਆਂ ਮਨੁੱਖ ਨੂੰ ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਭਗਤ ਕਬੀਰ ਜੀ ਦੇ ਉਪਦੇਸ਼ ਸਮਾਜ ਨੂੰ ਨਫ਼ਰਤ, ਵੰਡ ਅਤੇ ਬੁਰਾਈਆਂ ਤੋਂ ਉੱਪਰ ਉੱਠ ਕੇ ਪਿਆਰ, ਸਹਿਣਸ਼ੀਲਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਹਰਮੀਤ ਸਿੰਘ ਕਾਲਕਾ ਨੇ ਅਪੀਲ ਕੀਤੀ ਕਿ ਭਗਤ ਕਬੀਰ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਅਸੀਂ ਸਾਰੇ ਉਨ੍ਹਾਂ ਦੀ ਮਹਾਨ ਬਾਣੀ ਅਤੇ ਜੀਵਨ ਤੋਂ ਪ੍ਰੇਰਣਾ ਲੈਂਦੇ ਹੋਏ ਸੱਚ, ਸੇਵਾ, ਨਿਮਰਤਾ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਦਾ ਸੰਕਲਪ ਕਰੀਏ ਇਹੀ ਭਗਤ ਕਬੀਰ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Have something to say? Post your comment

More in Delhi

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ

ਸਿੱਖ ਭਾਈਚਾਰੇ ਅੰਦਰ ਭਾਰੀ ਰੋਸ : ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ