Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ

June 30, 2026 06:07 PM
Rozana Sehaj times

ਅੰਮ੍ਰਿਤਸਰ : ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ ਹੈ। ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ-2026) ਦੀ ਪ੍ਰਗਤੀ ਸਬੰਧੀ ਤਾਜ਼ਾ ਰਿਪੋਰਟ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਅਧਿਕਾਰਤ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਰਜਿਸਟ੍ਰੇਸ਼ਨ ਅਤੇ ਡਾਟਾਬੇਸ ਪ੍ਰਬੰਧਨ ਦੇ ਕੰਮ ਵਿੱਚ ਪ੍ਰਸ਼ਾਸਨ ਨੇ ਇੱਕ ਵੱਡਾ ਪੜਾਅ ਪਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ 30 ਜੂਨ 2026 ਤੱਕ ਇਕੱਠੇ ਕੀਤੇ ਅਧਿਕਾਰਤ ਅੰਕੜਿਆਂ ਅਨੁਸਾਰ, ਪੂਰੇ ਜ਼ਿਲ੍ਹੇ ਵਿੱਚ ਕੁੱਲ ਵੋਟਰ 19,73,071 `ਚੋਂ ਹੁਣ ਤੱਕ ਕੁੱਲ 17,64,101 ਐਨੂਮਰੇਸ਼ਨ ਫਾਰਮ (ਈ.ਐੱਫ) ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਫਾਰਮ ਵੰਡਣ ਦੀ ਮੁਹਿੰਮ ਦੇ ਨਾਲ-ਨਾਲ ਡਿਜੀਟਾਈਜ਼ੇਸ਼ਨ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਵੰਡੇ ਗਏ ਫਾਰਮਾਂ ਵਿੱਚੋਂ 20,438 ਐਨੂਮਰੇਸ਼ਨ ਫਾਰਮਾਂ ਦੀ ਮੁਕੰਮਲ ਜਾਂਚ ਕਰਕੇ ਚੋਣ ਡਾਟਾਬੇਸ ਵਿੱਚ ਡਿਜੀਟਲ ਐਂਟਰੀ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 2,134 ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼.), 213 ਸੈਕਟਰ ਅਫ਼ਸਰ, 22 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 110 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੈਦਾਨੀ ਪੱਧਰ `ਤੇ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਮੂਹ ਨਾਗਰਿਕਾਂ ਅਤੇ ਰਾਜਨੀਤਿਕ ਪਾਰਟੀਆਂ ਦੀ ਸਹੂਲਤ ਲਈ, ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤਾ ਗਿਆ ਮੁਕੰਮਲ ਐੱਸ.ਆਈ.ਆਰ.-2026 ਸ਼ਡਿਊਲ ਸਾਂਝਾ ਕਰਦਿਆਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਗਣਨਾ (ਡੋਰ ਟੂ ਡੋਰ ਵੈਰੀਫਿਕੇਸ਼ਨ) ਕੀਤੀ ਜਾਵੇਗੀ। ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 3 ਅਗਸਤ 2026 ਨੂੰ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ 3 ਅਗਸਤ ਤੋਂ 2 ਸਤੰਬਰ 2026 ਤੱਕ ਹੋਵੇਗਾ। ਨੋਟਿਸ ਪੀਰੀਅਤ (ਸੁਣਵਾਈ ਅਤੇ ਵੈਰੀਫਿਕੇਸ਼ਨ) 3 ਅਗਸਤ ਤੋਂ 28 ਸਤੰਬਰ 2026 ਤੱਕ ਹੋਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਡਾਟਾ ਐਂਟਰੀ ਵਿੱਚ 100 ਫ਼ੀਸਦੀ ਸ਼ੁੱਧਤਾ ਅਤੇ ਤੇਜ਼ੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਆਉਣ ਵਾਲੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਨੂੰ ਸਹੀ ਜਾਣਕਾਰੀ ਦੇਣ ਅਤੇ ਸ਼ਡਿਊਲ ਅਨੁਸਾਰ ਆਪਣੇ ਫਾਰਮ ਜਲਦੀ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ।

 

Have something to say? Post your comment

More in Majha

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ