Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੰਮ੍ਰਿਤਸਰ ਪਹੁੰਚੇ

June 30, 2026 06:16 PM
Rozana Sehaj times

ਅੰਮ੍ਰਿਤਸਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਮੰਗਲਵਾਰ ਨੂੰ ਛੇਹਰਟਾ ਨੇੜੇ ਇੰਡੀਆ ਗੇਟ ਵਿਖੇ ਸਥਿਤ ਐੱਸ.ਪੀ. ਰਿਜ਼ੋਰਟ ਵਿੱਚ ਕਰਵਾਏ ਗਏ ਕਮਿਸ਼ਨ ਵਾਲੰਟੀਅਰ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਹ ਸਮਾਗਮ ਪੰਜਾਬ ਐੱਸ.ਸੀ. ਕਮਿਸ਼ਨ ਦੇ ਵਾਲੰਟੀਅਰ ਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਕਮਿਸ਼ਨ ਵਾਲੰਟੀਅਰ ਲੋਕ ਮਿਲਣੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 11 ਅਤੇ ਜ਼ਿਲ੍ਹਾ ਤਰਨ ਤਾਰਨ ਦੇ 4 ਵਿਧਾਨ ਸਭਾ ਹਲਕਿਆਂ ਤੋਂ ਐੱਸ.ਸੀ. ਭਾਈਚਾਰੇ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਵਾਲੰਟੀਅਰ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਸਮਾਗਮ ਵਿੱਚ ਪਹੁੰਚਣ `ਤੇ ਵਾਲੰਟੀਅਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਤਰਜੀਹ ਦੇ ਆਧਾਰ `ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਜ਼ਮੀਨੀ ਪੱਧਰ `ਤੇ ਸਮੇਂ ਸਿਰ ਇਨਸਾਫ਼ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚ ਕਈ ਮਾਮਲੇ ਪੁਲਿਸ ਵਿਭਾਗ ਨਾਲ ਸਬੰਧਤ ਹੁੰਦੇ ਹਨ। ਇਨ੍ਹਾਂ ਮਾਮਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਅਨੁਸੂਚਿਤ ਜਾਤੀਆਂ ਕਮਿਸ਼ਨ, ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ ਵਿੱਚ ਕਾਨੂੰਨੀ ਪ੍ਰਬੰਧਾਂ ਦੀ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਉਣਾ ਅਤੇ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਗਰੀਬ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਵਿੱਚ ਕਮੀ ਆਵੇਗੀ ਅਤੇ ਉਨ੍ਹਾਂ ਨੂੰ ਸਮੇਂ ਸਿਰ ਨਿਆਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਢੰਗ ਨਾਲ ਵਿਚਾਰ ਕੀਤਾ ਜਾਂਦਾ ਹੈ ਅਤੇ ਕਮਿਸ਼ਨ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪੂਰੀ ਗੰਭੀਰਤਾ ਨਾਲ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਰਾਹਤ ਦਿਵਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਐੱਸ.ਸੀ./ਐੱਸ.ਟੀ. ਅਤਿਆਚਾਰ ਰੋਕਥਾਮ ਐਕਟ ਦੇ ਵੱਖ-ਵੱਖ ਪ੍ਰਬੰਧਾਂ, ਅਧਿਕਾਰਾਂ ਅਤੇ ਸਜ਼ਾਵਾਂ ਬਾਰੇ ਜਾਣੂ ਕਰਵਾਉਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇਸ ਸਬੰਧੀ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਵਾਲੰਟੀਅਰ ਰਜਿੰਦਰ ਸਿੰਘ ਸੰਧੂ ਵੱਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਐੱਸ.ਸੀ. ਕਮਿਸ਼ਨ ਦੇ ਸੀਨੀਅਰ ਵਾਲੰਟੀਅਰ ਰਜਿੰਦਰ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ, ਐਡਵੋਕੇਟ ਅਜੈ ਸ਼ਰਮਾ, ਗੁਰਭੇਜ ਸਿੰਘ ਧੱਤਲ, ਦੀਪਕ ਸ਼ਰਮਾ, ਅਰੁਣ ਕੁਮਾਰ ਸ਼ਰਮਾ, ਚੇਅਰਮੈਨ ਗੋਪਾਲ ਸਿੰਘ ਗੋਪਾਲਾ ਅਤੇ ਹੋਰ ਅਨੇਕਾਂ ਵਾਲੰਟੀਅਰ ਹਾਜ਼ਰ ਸਨ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ