Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਪਿੰਡ ਹੇਰ ਵਿਖੇ ਨਵੇਂ ਜਿੰਮ ਦਾ ਉਦਘਾਟਨ

June 30, 2026 06:21 PM
Rozana Sehaj times

ਅੰਮ੍ਰਿਤਸਰ :  ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਵੱਲੋਂ ਅੱਜ ਹਲਕੇ ਦੇ ਪਿੰਡ ਹੇਰ ਵਿਖੇ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਜਿੰਮ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਖੇਡ ਅਤੇ ਫਿਟਨੈੱਸ ਸਹੂਲਤਾਂ ਉਪਲਬਧ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਰੀਰਕ ਤੰਦਰੁਸਤੀ ਵੱਲ ਪ੍ਰੇਰਿਤ ਹੋਣ। ਉਨ੍ਹਾਂ ਦੱਸਿਆ ਕਿ ਪਿੰਡ ਹੇਰ ਵਿੱਚ ਸਥਾਪਤ ਇਸ ਜਿੰਮ 'ਤੇ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਜਿੰਮ ਵਿੱਚ ਨੌਜਵਾਨਾਂ ਲਈ ਲੋੜੀਂਦੇ ਆਧੁਨਿਕ ਉਪਕਰਨ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਦੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ। ਵਿਧਾਇਕ ਰਮਦਾਸ ਨੇ ਕਿਹਾ ਕਿ ਹਲਕਾ ਅਟਾਰੀ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਦੀ ਪੰਚਾਇਤ, ਪਤਵੰਤੇ ਸੱਜਣ, ਨੌਜਵਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ