Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬੀ ਲੋਕ ਗਾਇਕ ਹਰਦੀਪ ਗਿੱਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਐਨੂਮਰੇਸ਼ਨ ਫਾਰਮ ਭਰਿਆ

June 30, 2026 06:46 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :   ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਪੰਜਾਬੀ ਲੋਕ ਗਾਇਕ ਹਰਦੀਪ ਗਿੱਲ ਨੇ ਮੋਹਾਲੀ ਵਿਖੇ ਆਪਣੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਭਰੇ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਚੋਣ ਤਹਿਸੀਲਦਾਰ ਹਰਪ੍ਰੀਤ ਕੌਰ, ਚੋਣ ਕਾਨੂੰਗੋ ਸੁਰਿੰਦਰ ਬੱਤਰਾ ਅਤੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਪ੍ਰਦੀਪ ਸਿੰਘ ਨੇ ਹਰਦੀਪ ਗਿੱਲ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਐਨੂਮਰੇਸ਼ਨ ਫਾਰਮ ਭਰਵਾਉਣ ਦੀ ਪ੍ਰਕਿਰਿਆ ਮੁਕੰਮਲ ਕਰਵਾਈ। ਹਰਦੀਪ ਗਿੱਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਸਾਰੇ ਯੋਗ ਵੋਟਰਾਂ ਦੇ ਐਨੂਮਰੇਸ਼ਨ ਫਾਰਮ ਸਮੇਂ ਸਿਰ ਜ਼ਰੂਰ ਭਰਨ। ਉਨ੍ਹਾਂ ਕਿਹਾ ਕਿ ਸ਼ੁੱਧ ਅਤੇ ਸਹੀ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹੈ ਅਤੇ ਹਰ ਨਾਗਰਿਕ ਨੂੰ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣੀ ਚਾਹੀਦੀ ਹੈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਮੁਖੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਜਾਂ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਐਨੂਮਰੇਸ਼ਨ ਫਾਰਮ ਭਰਵਾਉਣ ਅਤੇ ਇਸ ਲੋਕਤੰਤਰੀ ਮਹਾਂਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ