Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਵੱਡੀ ਅਪੀਲ: ਸਮੂਹ ਇੰਸਟੀਚਿਊਟ ਅਤੇ ਵਪਾਰਕ ਅਦਾਰੇ ਕੂੜੇ ਲਈ ਲਗਾਉਣ ਡਸਟਬੀਨ

June 30, 2026 08:36 PM
Rozana Sehaj times
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਨਗਰ ਨਿਗਮ ਦੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸ਼ਹਿਰ ਦੇ ਸਮੂਹ ਵਿੱਦਿਅਕ ਇੰਸਟੀਚਿਊਟਾਂ, ਕੋਚਿੰਗ ਸੈਂਟਰਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਸਾਰੇ ਵਪਾਰਕ ਅਦਾਰਿਆਂ ਨੂੰ ਆਪਣੇ ਅਹਾਤੇ ਦੇ ਬਾਹਰ ਅਤੇ ਅੰਦਰ ਗਾਰਬੇਜ (ਕੂੜੇ) ਲਈ ਡਸਟਬੀਨ (ਕੂੜੇਦਾਨ) ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਕਮਿਸ਼ਨਰ ਨੇ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਵਪਾਰਕ ਅਦਾਰਿਆਂ ਅਤੇ ਇੰਸਟੀਚਿਊਟਾਂ ਦੇ ਬਾਹਰ ਆਉਣ-ਜਾਣ ਵਾਲੇ ਲੋਕ ਜਾਂ ਵਿਦਿਆਰਥੀ ਖਾਣ-ਪੀਣ ਵਾਲੀਆਂ ਵਸਤੂਆਂ ਦਾ ਕੂੜਾ ਅਤੇ ਪਲਾਸਟਿਕ ਸੜਕਾਂ 'ਤੇ ਸੁੱਟ ਦਿੰਦੇ ਹਨ, ਜਿਸ ਨਾਲ ਸ਼ਹਿਰ ਦੀ ਦਿੱਖ ਪ੍ਰਭਾਵਿਤ ਹੁੰਦੀ ਹੈ। ਇਸ ਸਮੱਸਿਆ ਨੂੰ ਰੋਕਣ ਲਈ ਹਰ ਵਪਾਰਕ ਸਥਾਨ 'ਤੇ ਡਸਟਬੀਨ ਦਾ ਹੋਣਾ ਬੇਹੱਦ ਲਾਜ਼ਮੀ ਹੈ। ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਵਪਾਰੀਆਂ ਅਤੇ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕਰਦਿਆਂ ਸਪੱਸ਼ਟ ਕੀਤਾ ਕਿ ਕੋਈ ਵੀ ਅਦਾਰਾ ਆਪਣਾ ਕੂੜਾ ਬਾਹਰ ਖੁੱਲ੍ਹੇ ਵਿੱਚ ਜਾਂ ਸੜਕ ਕਿਨਾਰੇ ਨਾ ਸੁੱਟੇ, ਬਲਕਿ ਉਸ ਨੂੰ ਨਿਗਮ ਦੀਆਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਦੇ ਹਵਾਲੇ ਹੀ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀਆਂ ਸੈਨੀਟੇਸ਼ਨ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਵਪਾਰਕ ਖੇਤਰਾਂ ਵਿੱਚ ਜਾ ਕੇ ਨਿਰੀਖਣ ਕੀਤਾ ਜਾਵੇਗਾ, ਤਾਂ ਜੋ ਸਵੱਛਤਾ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਸਮੂਹ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਅੱਗੇ ਹੋ ਕੇ ਸਵੱਛਤਾ ਉਪ-ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਗੰਦਗੀ ਮੁਕਤ ਰੱਖਣ ਵਿੱਚ ਪ੍ਰਸ਼ਾਸਨ ਦੀ ਮਦਦ ਕਰਨ। ਨਗਰ ਨਿਗਮ ਪ੍ਰਸ਼ਾਸਨ ਨੇ ਸਮੂਹ ਪਟਿਆਲਵੀਆਂ ਅਤੇ ਵਪਾਰੀ ਵਰਗ ਨੂੰ ਨਿਗਮ ਦੀ 'ਕਲੀਨ ਪਟਿਆਲਾ, ਗ੍ਰੀਨ ਪਟਿਆਲਾ' ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਰੱਖਣਾ ਸਿਰਫ਼ ਨਿਗਮ ਦੀ ਹੀ ਨਹੀਂ, ਬਲਕਿ ਹਰ ਇੱਕ ਨਾਗਰਿਕ ਅਤੇ ਵਪਾਰੀ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਸ਼ਹਿਰ ਦੇ ਸਾਰੇ ਵਪਾਰਕ ਅਦਾਰੇ ਇਸ ਅਪੀਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਪਣੇ-ਆਪਣੇ ਸਥਾਨਾਂ 'ਤੇ ਤੁਰੰਤ ਗਾਰਬੇਜ ਬਿਨ ਲਗਾ ਕੇ ਸ਼ਹਿਰ ਨੂੰ ਸੁੰਦਰ ਬਣਾਉਣ ਵਿੱਚ ਨਗਰ ਨਿਗਮ ਦਾ ਪੂਰਨ ਸਹਿਯੋਗ ਕਰਨਗੇ।
 
ਫੋਟੋ - ਗੱਲਬਾਤ ਦੌਰਾਨ ਕਮਿਸ਼ਨਰ ਪੂਜਾ ਸਿਆਲ ਗਰੇਵਾਲ

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ