Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਕੌਮੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ; 10 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ

June 30, 2026 09:02 PM
Rozana Sehaj times


ਚੰਡੀਗੜ੍ਹ :
ਕੇਂਦਰੀ ਸਿੱਖਿਆ ਮੰਤਰਾਲੇ ਨੇ 'ਨੈਸ਼ਨਲ ਐਵਾਰਡ ਫਾਰ ਟੀਚਰਜ਼ 2026' (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਹ ਪੁਰਸਕਾਰ ਦੇਸ਼ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹੈ। ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਨੂੰ ਮਾਨਤਾ ਦਿੰਦਾ ਅਤੇ ਸਨਮਾਨ ਕਰਦਾ ਹੈ ਜਿਨ੍ਹਾਂ ਨੇ ਸਕੂਲ ਸਿੱਖਿਆ ਰਾਹੀਂ ਦੇਸ਼ ਦੇ ਭਵਿੱਖ ਨੂੰ ਦਿਸ਼ਾ ਦੇਣ ਵਿੱਚ ਬੇਮਿਸਾਲ ਉੱਤਮਤਾ, ਨਵੀਨਤਾ (ਇਨੋਵੇਸ਼ਨ) ਅਤੇ ਅਟੁੱਟ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਚਾਹਵਾਨ ਅਧਿਆਪਕ ਇਸ ਐਵਾਰਡ ਲਈ http://nationalawardstoteachers.education.gov.in ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ, ਜਿਸ ਲਈ ਸਾਰੇ ਰੈਗੂਲਰ ਅਧਿਆਪਕ, ਸਕੂਲ ਮੁਖੀ/ਇੰਚਾਰਜ ਯੋਗ ਹਨ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 10 ਜੁਲਾਈ, 2026 ਹੈ। 10 ਜੁਲਾਈ ਤੋਂ ਬਾਅਦ, ਜ਼ਿਲ੍ਹਾ ਚੋਣ ਕਮੇਟੀ ਉਮੀਦਵਾਰਾਂ ਦੀ ਸਕ੍ਰੀਨਿੰਗ ਕਰੇਗੀ। ਇਸ ਤੋਂ ਬਾਅਦ ਰਾਜ ਚੋਣ ਕਮੇਟੀ ਸ਼ਾਰਟਲਿਸਟ ਕੀਤੇ ਯੋਗ ਅਧਿਆਪਕਾਂ ਦੀ ਅੱਗੇ ਫਿਰ ਸਕ੍ਰੀਨਿੰਗ ਕਰੇਗੀ ਅਤੇ 31 ਜੁਲਾਈ, 2026 ਤੱਕ ਸੁਤੰਤਰ ਰਾਸ਼ਟਰੀ ਜਿਊਰੀ (ਇੰਡੀਪੈਂਡੈਂਟ ਨੈਸ਼ਨਲ ਜਿਊਰੀ) ਨੂੰ ਛੇ ਨਾਮਜ਼ਦਗੀਆਂ ਭੇਜੇਗੀ। ਇਹ ਜਿਊਰੀ ਰਾਜ ਦੇ ਨਾਮਜ਼ਦ ਉਮੀਦਵਾਰਾਂ ਵਿੱਚੋਂ ਅੰਤਿਮ ਜੇਤੂਆਂ ਦੀ ਚੋਣ ਕਰੇਗੀ। ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਸੁਤੰਤਰ ਰਾਸ਼ਟਰੀ ਜਿਊਰੀ ਦੇ ਸਾਹਮਣੇ ਆਪਣੇ ਕੰਮ, ਪ੍ਰਾਪਤੀਆਂ ਅਤੇ ਅਧਿਆਪਨ ਦੇ ਨਵੀਨ ਢੰਗ-ਤਰੀਕਿਆਂ (ਅਧਿਆਪਨ ਅਭਿਆਸਾਂ) ਨੂੰ ਪੇਸ਼ ਕਰਨ ਲਈ ਸੱਦਾ ਦਿੱਤਾ ਜਾਵੇਗਾ। ਇਹ ਪ੍ਰੈਜੈਂਟੇਸ਼ਨ ਸਿੱਖਣ ਦੇ ਨਤੀਜਿਆਂ ਨੂੰ ਸੁਧਾਰਨ, ਨਵੀਨ ਸਿੱਖਿਆ ਅਭਿਆਸਾਂ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨਾਮਜ਼ਦ ਵਿਅਕਤੀ ਦੇ ਯੋਗਦਾਨ ਨੂੰ ਪ੍ਰਦਰਸ਼ਿਤ ਕਰੇਗੀ। ਅਖੀਰ ਵਿੱਚ ਇੱਕ ਵਿਆਪਕ ਮੁਲਾਂਕਣ ਮੈਟਰਿਕਸ ਦੇ ਅਧਾਰ 'ਤੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਅਧਿਆਪਕ ਨੂੰ ਰਾਸ਼ਟਰੀ ਪੁਰਸਕਾਰ ਲਈ ਚੁਣਿਆ ਜਾਵੇਗਾ।

Have something to say? Post your comment

More in Chandigarh

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ