Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ

June 30, 2026 09:05 PM
Rozana Sehaj times


ਚੰਡੀਗੜ੍ਹ/ਬਠਿੰਡਾ :
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ 'ਪੋਸ਼ਣ ਗਾਰਡਨ' ਲਗਾਏ ਜਾਣ। ਇਨ੍ਹਾਂ ਗਾਰਡਨਾਂ ਵਿੱਚ ਮੌਸਮੀ ਸਬਜ਼ੀਆਂ, ਫਲਦਾਰ ਬੂਟੇ ਅਤੇ ਔਸ਼ਧੀ ਪੌਦੇ ਲਗਾਏ ਜਾਣ ਤਾਂ ਜੋ ਬੱਚਿਆਂ ਨੂੰ ਮਿੱਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਸੰਤੁਲਿਤ ਖੁਰਾਕ ਮਿਲੇਗੀ ਅਤੇ ਉਹ ਖੇਤੀ ਤੇ ਕੁਦਰਤ ਨਾਲ ਵੀ ਜੁੜਨਗੇ।
ਉਨ੍ਹਾਂ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਦਿੱਤੇ ਜਾ ਰਹੇ ਮਿੱਡ-ਡੇ-ਮੀਲ ਅਤੇ ਪੋਸ਼ਣ ਆਹਾਰ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾ ਕੇ ਸਿਹਤਮੰਦ ਪੰਜਾਬ ਸਿਰਜਣ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ 'ਪੋਸ਼ਣ ਗਾਰਡਨ' ਦੇ ਕੰਮ ਸਬੰਧੀ ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਜੰਗਲਾਤ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੀ ਵੀ ਮੱਦਦ ਲਈ ਜਾਵੇ। ਇਸ ਮੌਕੇ ਚੇਅਰਮੈਨ ਨੇ ਸਿਹਤ ਵਿਭਾਗ ਨੂੰ ਹਿਦਾਇਤਾਂ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਾਲੇ ਕੁੱਕਾਂ ਆਦਿ ਸਟਾਫ਼ ਦਾ ਸਮੇਂ-ਸਮੇਂ ਮੈਡੀਕਲ ਚੈੱਕਅਪ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਿਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ