Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

June 30, 2026 09:12 PM
Rozana Sehaj times

ਚੰਡੀਗੜ੍ਹ/ਬਠਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਵਿੱਚ ਸਰਹਿੰਦ ਨਹਿਰ ਲਿੰਕ ਰੋਡ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਕਾਲਾ, ਸੁਖਚੈਨ ਸਿੰਘ ਉਰਫ਼ ਪਿੱਲਾ ਅਤੇ ਗੁਰਵਿੰਦਰ ਸਿੰਘ ਉਰਫ਼ ਮਾਣਾ, ਸਾਰੇ ਵਾਸੀ ਪਿੰਡ ਸਲਾਬਤਪੁਰਾ, ਬਠਿੰਡਾ ਅਤੇ ਜਸ਼ਨਪ੍ਰੀਤ ਉਰਫ਼ ਜੱਸੀ ਵਾਸੀ ਪਿੰਡ ਦੁੱਲੇਵਾਲਾ, ਬਠਿੰਡਾ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਇੱਕ 9ਐਮਐਮ ਗਲਾਕ ਅਤੇ ਇੱਕ .30 ਬੋਰ ਦੇ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਅਤੇ ਦੋ ਖੋਲ ਮਿਲੇ ਹਨ। ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਵਿੱਚ ਇੱਕ ਰਾਇਲ ਐਨਫੀਲਡ ਬੁਲੇਟ ਅਤੇ ਇੱਕ ਹੀਰੋ ਸਪਲੈਂਡਰ ਸ਼ਾਮਲ ਹੈ, ਜਿਸ 'ਤੇ ਉਹ ਜਾ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਇੱਕ ਅਪਰਾਧਿਕ ਨੈੱਟਵਰਕ ਨਾਲ ਸਬੰਧਤ ਹਨ ਅਤੇ ਬਠਿੰਡਾ ਦੇ ਥਾਣਾ ਭਗਤਾ ਭਾਈਕਾ ਵਿਖੇ ਦਰਜ ਇੱਕ ਹਾਲੀਆ ਅਪਰਾਧਿਕ ਮਾਮਲੇ ਵਿੱਚ ਲੋੜੀਂਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਇਸ ਵਿਆਪਕ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ 'ਤੇ, ਏਜੀਟੀਐਫ ਬਠਿੰਡਾ ਦੀ ਪੁਲਿਸ ਟੀਮ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਸ਼ੱਕੀ ਵਿਅਕਤੀਆਂ ਦਾ ਪਿੱਛਾ ਕਰ ਰਹੀ ਸੀ। ਬਠਿੰਡਾ ਦੇ ਪਿੰਡ ਗੋਬਿੰਦਪੁਰਾ ਨੇੜੇ ਸਰਹਿੰਦ ਨਹਿਰ ਲਿੰਕ ਰੋਡ ਕੋਲ ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਏਜੀਟੀਐਫ ਦੇ ਜਵਾਨਾਂ ਨੇ ਆਤਮ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ ਅਤੇ ਇਸ ਗੋਲੀਬਾਰੀ ਦੌਰਾਨ ਮੁਲਜ਼ਮ ਗੁਰਵਿੰਦਰ ਉਰਫ਼ ਮਾਣਾ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਦੌਰਾਨ ਪੁਲਿਸ ਪਾਰਟੀ ਦੀ ਸਰਕਾਰੀ ਮਾਰੂਤੀ ਅਰਟਿਗਾ ਗੱਡੀ ‘ਤੇ ਵੀ ਦੋ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਦਾ ਸਥਾਨਕ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਏਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਰੋਧੀ ਗੈਂਗ ਦੇ ਮੈਂਬਰ ਨੂੰ ਜਾਨੋਂ ਮਾਰਨ  ਜਾ ਰਹੇ ਸਨ। ਗ੍ਰਿਫ਼ਤਾਰ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਇਰਾਦਾ-ਏ-ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਨਾਲ ਸਬੰਧਤ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਸਬੰਧ ਵਿੱਚ ਬਠਿੰਡਾ ਦੇ ਥਾਣਾ ਕੈਂਟ ਵਿਖੇ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ