ਮਹਿਲ ਕਲਾਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਿਲ ਕਲਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਆਪਣੀਆਂ ਪ੍ਰਾਪਤੀਆਂ ਨੌ ਲੋਕਾਂ ਨਾਲ ਸਾਂਝਾ ਕੀਤਾ ਗਿਆ ਇਹ ਲੋਕ ਮਿਲਣੀ ਪ੍ਰੋਗਰਾਮ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੁਝ ਲੋਕ ਉਨ੍ਹਾਂ ਦੀ ਨਕਲੀ ਵੀਡੀਓ ਤਿਆਰ ਕਰਕੇ ਉਨ੍ਹਾਂ ਨੂੰ ਧਾਰਮਿਕ ਤੌਰ 'ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਝੂਠੇ ਪ੍ਰਚਾਰ ਅਤੇ ਫਰਜ਼ੀ ਵੀਡੀਓਜ਼ ਰਾਹੀਂ ਪੰਜਾਬ ਦੇ ਵਿਕਾਸ ਨੂੰ ਰੋਕਿਆ ਨਹੀਂ ਜਾ ਸਕਦਾ ਅਤੇ ਲੋਕ ਸੱਚਾਈ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।ਉਹਨਾਂ ਕਿਹਾ ਕਿ ਹਰੇਕ ਪਿੰਡ ਵਿੱਚ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪੋਰਟ ਨੂੰ ਪਹਿਲਾਂ ਹਿਲਦੀ ਆਧਾਰ ਤੇ ਦਿੱਤਾ ਹੈ ਉਹਨਾਂ ਕਿਹਾ ਕਿ ਮਹਿਲ ਕਲਾਂ ਦੇ ਅਨੇਕਾਂ ਪਿੰਡਾਂ ਵਿੱਚ 40 ਸਾਲਾਂ ਬਾਅਦ ਪਾਣੀ ਮਹੁੱਈਆ ਹੋਇਆ ਹੈ। ਉਹਨਾਂ ਕਿਹਾ ਕਿ ਨਹਿਰੀ ਪਾਣੀ ਇਸ ਇਲਾਕੇ ਲਈ ਵਰਦਾਨ ਹੈ ਕਿਉਂਕਿ ਇਸ ਇਲਾਕੇ ਵਿੱਚ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਹਨਾਂ ਇਸ ਦੌਰਾਨ ਕਿਹਾ ਕਿ ਔਰਤਾਂ ਨਾਲ ਪ੍ਰਤੀ ਮਹੀਨਾ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। 1 ਜੁਲਾਈ ਤੋਂ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ ਇਹ ਰਾਸ਼ੀ ਪ੍ਰਾਪਤ ਹੋਵੇਗੀ। ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਪਹੁੰਚੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਨਿਪਟਾਰੇ ਲਈ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ।