Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪਿੰਡ ਚੱਠਾ ਗੋਬਿੰਦਪੁਰਾ ਵਿਖੇ ਚੋਰਾਂ ਨੇ ਦੋ ਵੱਖ ਵੱਖ ਘਰਾਂ ਵਿੱਚੋਂ 12 ਤੋਲੇ ਸੋਨਾ, 12 ਤੋਲੇ ਚਾਂਦੀ ਅਤੇ ਨਗਦੀ ਤੇ ਹੱਥ ਕੀਤਾ ਸਾਫ

June 30, 2026 09:23 PM
Rozana Sehaj times
 
ਖਨੌਰੀ : ਨੇੜਲੇ ਪਿੰਡ ਗੋਬਿੰਦਪੁਰਾ ਚੱਠਾ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਦੋ ਵੱਖ ਵੱਖ ਘਰਾਂ ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਕਰੀਬ 12 ਤੋਲੇ ਸੋਨਾ 12 ਤੋਲੇ ਚਾਂਦੀ ਅਤੇ ਨਗਦੀ ਦੀ ਕੀਤੀ ਚੋਰੀ। ਪਿੰਡ ਵਿੱਚ ਹੋਈਆਂ ਚੋਰੀਆਂ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਥਾਣਾ ਖਨੌਰੀ ਵਿਖੇ ਇਨ੍ਹਾਂ ਹੋਈਆਂ ਚੋਰੀਆਂ ਬਾਰੇ ਸੂਚਨਾ ਦੇ ਦਿੱਤੀ ਗਈ ਹੈ ਅਤੇ ਪੁਲਿਸ ਨੇ ਆਪਣੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਕੀਤ ਸਿੰਘ ਵਾਸੀ ਚੱਠਾ ਗੋਬਿੰਦਪੁਰਾ ਨੇ ਦੱਸਿਆ ਕਿ ਉਹ ਆਪਣੇ ਘਰ ਸੁੱਤਾ ਹੋਇਆ ਸੀ ਅਤੇ ਸਵੇਰੇ ਕਰੀਬ ਤਿੰਨ ਵਜੇ ਜਦੋਂ ਉਸ ਦਾ ਲੜਕਾ ਪਿਸ਼ਾਬ ਕਰਨ ਲਈ ਉੱਠਿਆ ਤਾਂ ਉਸ ਨੇ ਜਦੋਂ ਰੋਲਾ ਪਾਇਆ ਤੇ ਦੇਖਿਆ ਕਿ ਕਮਰੇ ਵਿੱਚ ਸਾਰਾ ਸਮਾਨ ਖਿਲਰਿਆ ਪਿਆ ਹੈ ਅਤੇ ਕਮਰੇ ਵਿੱਚ ਪਿਆ ਕਰੀਬ 4 ਤੋਲੇ ਸੋਨਾ,  10 ਤੋਲੇ ਚਾਂਦੀ ਅਤੇ 10,000 ਦੀ ਨਗਦੀ  ਚੋਰੀ ਕਰ ਲਈ ਗਈ ਸੀ। ਇਸੇ ਪ੍ਰਕਾਰ ਹੀ ਪਿੰਡ ਦੇ ਬਲਵਿੰਦਰ ਸਿੰਘ ਨੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਵੀ ਆਪਣੇ ਘਰ ਵਿੱਚ ਸੁੱਤਾ ਹੋਇਆ ਸੀ ਅਤੇ ਜਦੋਂ ਉਹ ਪਿਸ਼ਾਬ ਕਰਨ ਲਈ ਤੜਕੇ ਸਵੇਰੇ ਉਠਿਆ ਤਾਂ ਚੋਰੀ ਹੋਣ ਬਾਰੇ ਪਤਾ ਲੱਗਾ। ਉਸ ਨੇ ਦੱਸਿਆ ਕਿ ਚੋਰਾਂ ਵੱਲੋਂ ਰਾਤ 12 ਤੋਂ ਤਿੰਨ ਵਜੇ ਦੇ ਦਰਮਿਆਨ ਦੂਜੇ ਕਮਰੇ ਦਾ ਤਾਲਾ ਤੋੜ ਕੇ ਪੇਟੀ ਅਲਮਾਰੀ ਦੇ ਤਾਲੇ ਤੋੜ ਕੇ ਫਰੋਲਾ ਫਰੋਲੀ ਕਰਦਿਆਂ  ਕਰੀਬ ਅੱਠ ਤੋਲੇ ਸੋਨਾ ਚਾਂਦੀ ਚੋਰੀ ਕਰ ਲਿਆ ਗਿਆ। ਪਿੰਡ ਚੱਠਾ ਗੋਬਿੰਦਪੁਰਾ ਵਿਖੇ ਇੱਕੋ ਰਾਤ ਵਿੱਚ ਦੋ ਘਰਾਂ ਵਿੱਚ ਚੋਰੀ ਹੋ ਜਾਣ ਕਰਕੇ ਪਿੰਡ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਆਪਣੀ ਗਸ਼ਤ ਵਧਾਉਣੀ ਚਾਹੀਦੀ ਹੈ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ