Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵੱਖ-ਵੱਖ ਪਿੰਡਾਂ ਦੇ ਦਰਜਨਾਂ ਵਰਕਰ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਲ

June 30, 2026 09:44 PM
Rozana Sehaj times

ਸਮਾਣਾ  :  ਅੱਜ ਸਮਾਣਾ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਅਯੋਜਿਤ ਕੀਤੀ ਗਈ। ਇਹ ਮੀਟਿੰਗ 'ਵਿਕਸਿਤ ਭਾਰਤ ਜੀ ਰਾਮ ਜੀ ਸੈਲ' ਪੰਜਾਬ ਦੇ ਮੁੱਖ ਸਲਾਹਕਾਰ ਪ੍ਰਿੰਸੀਪਲ ਮੋਹਨ ਲਾਲ ਅਤੇ ਸੂਬਾ ਕਨਵੀਨਰ ਸ. ਚਮਕੀਲਾ ਜੀ ਦੀ ਯੋਗ ਰਹਿਨੁਮਾਈ ਹੇਠ ਸੰਪੰਨ ਹੋਈ। ਇਸ ਦੌਰਾਨ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਿੰਡਾਂ ਤੋਂ ਆਏ 3 ਦਰਜਨਾਂ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਭਾਜਪਾ ਦੀ ਮਜ਼ਬੂਤੀ ਲਈ ਅੱਜ ਵੱਖ-ਵੱਖ ਪਿੰਡਾਂ ਤੋਂ ਆਪਣੀ ਪੂਰੀ ਟੀਮ ਸਮੇਤ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਰਕਰਾਂ ਵਿੱਚ ਹੇਠ ਲਿਖੇ ਨਾਮ ਸ਼ਾਮਲ ਹਨ ਸੁਖਦੇਵ ਸਿੰਘ (ਖੁਦਾਦਪੁਰ),ਗੁਰਮੇਲ ਸਿੰਘ (ਮਾਵੀ ਸੱਪਾਂ),ਗੁਰਮੀਤ ਕੌਰ (ਬੰਮਣਾ),ਕਾਲਾ ਸਿੰਘ (ਰੇਤਗੜ),ਰਣਜੀਤ ਕੌਰ (ਬੱਲਮਗੜ),ਚਮਕੌਰ ਸਿੰਘ (ਕਲਬੁਰਸ਼ਾ),ਲਖਵਿੰਦਰ ਕੌਰ (ਕਲਰ ਭੈਣੀ),ਕ੍ਰਿਸ਼ਨਾ ਕੌਰ (ਸੁੱਲਰ),ਰੇਸ਼ਮਾ ਰਾਣੀ (ਅਚਰਾਲ) ਵਰਕਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਉਪਰੋਕਤ ਸਾਰੇ ਆਗੂਆਂ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਵਿਸ਼ਵਾਸ ਦਿਵਾਇਆ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਖੇਤਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰ ਦੇਣਗੇ। ਖ਼ਬਰ ਲਿਖੇ ਜਾਣ ਤੱਕ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ