Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

June 30, 2026 09:46 PM
Rozana Sehaj times
ਅੰਮ੍ਰਿਤਸਰ :  ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲਾ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਘਟਨਾ ਹੈ ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਬਿਜਲੀ ਉਪਕਰਣਾਂ ਦੀ ਜਾਂਚ ਅਤੇ ਨਿਗਰਾਨੀ ਪ੍ਰਬੰਧਾਂ ਦੀ ਤਰਜੀਹ ਹੋਣੀ ਚਾਹੀਦੀ ਹੈ। ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਰਕੇ ਵਾਪਰੀ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਟੀਮ ਪੜਤਾਲ ਲਈ ਅਤੇ ਅਗਨ ਭੇਟ ਹੋਏ ਪਾਵਨ ਸਰੂਪਾਂ ਦੀ ਸੰਭਾਲ ਲਈ ਭੇਜੀ ਗਈ ਹੈ, ਜੋ ਜਾਂਚ ਕਰਕੇ ਰਿਪੋਰਟ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ