Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸੈਕੜੇ ਕਿਸਾਨਾਂ ਮਜ਼ਦੂਰਾਂ ਨੇ ਦਿੱਤਾ ਬਿਜਲੀ ਐਕਸੀਅਨ ਦਫ਼ਤਰ ਮੋਗਾ ਅੱਗੇ ਧਰਨਾ

June 30, 2026 09:49 PM
Rozana Sehaj times

 

ਮੋਗਾ : ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਸੈਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਬਿਜਲੀ ਦੇ ਲੱਗ ਰਹੇ ਲੰਮੇ ਲੰਮੇ ਕੱਟਾ ਨੂੰ ਲੈਕੇ ਦੁਪਹਿਰ 12 ਤੋਂ 3 ਵਜ਼ੇ ਤੱਕ ਜ਼ਿਲ੍ਹਾ ਮੋਗਾ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦੇ ਕੇ ਐਕਸੀਅਨ ਮੋਗਾ ਨੂੰ ਮੰਗ ਪੱਤਰ ਦਿੱਤਾ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਲਖਵੀਰ ਸਿੰਘ ਦੋਧਰ ਬੀਕੇਯੂ ਏਕਤਾ ਅਜ਼ਾਦ, ਜਗਮੋਹਨ ਸਿੰਘ ਬੀਕੇਯੂ ਕ੍ਰਾਂਤੀਕਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੋਟਰਾਂ ਦੀ ਬਿਜਲੀ ਸਪਲਾਈ 16 ਘੰਟੇ ਅਤੇ ਘਰਾਂ ਦੀ ਬਿਜਲੀ ਸਪਲਾਈ 24 ਘੰਟੇ ਯਕੀਨੀ ਬਣਾਈ ਜਾਵੇ। ਖਰਾਬ ਹੋਏ ਟਰਾਂਸਫਾਰਮਾਂ ਨੂੰ ਬਦਲਣ ਲਈ ਨਵੇਂ ਟਰਾਂਸਫਾਰਮਾਂ ਨੂੰ ਪਹੁੰਚਾਉਣ ਦਾ ਪ੍ਰਬੰਧ ਸਰਕਾਰ ਖੁਦ ਕਰੇ। ਜੇਕਰ ਕੋਈ ਟਰਾਂਸਫਾਰਮ ਚੋਰੀ ਹੋ ਜਾਂਦਾ ਹੈ ਤਾਂ ਮਹਿਕਮਾ ਖੁਦ ਐਫ.ਆਈ. ਆਰ ਦਰਜ ਕਰਾਵੇ। ਘਰਾਂ ਦੇ ਵਿੱਚ ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ ਜਿਹੜੇ ਉਤਾਰ ਕੇ ਬਿਜਲੀ ਬੋਰਡ ਨੂੰ ਜਮਾਂ ਕਰਾਏ ਹਨ ਉਹਨਾਂ ਦੀ ਥਾਂ ਪੁਰਾਣੇ ਮੀਟਰ ਲਗਾਏ ਜਾਣ ਅਤੇ ਉਤਾਰੇ ਮੀਟਰਾਂ ਦਾ 10% ਦੇ ਹਿਸਾਬ ਨਾਲ ਜੋ ਬਿਲ ਭੇਜਿਆ ਜਾ ਰਿਹਾ ਹੈ, ਉਹ ਬੰਦ ਕੀਤਾ ਜਾਵੇ। ਖਰਾਬੀ ਸਮੇਂ ਚਾਹੀਦਾ ਲੋੜੀਂਦਾ ਸਮਾਨ, ਮਹਿਕਮੇ ਦੇ ਸਟੋਰਾਂ ਵਿੱਚ ਜਮਾ ਰੱਖਿਆ ਜਾਵੇ। ਬਿਜਲੀ ਬੋਰਡ ਦਾ ਨਿਜੀਕਰਨ ਅਤੇ ਨਿਗਮੀਕਰਨ ਬੰਦ ਕਰਕੇ ਸਰਕਾਰੀ ਭਰਤੀ ਸ਼ੁਰੂ ਕੀਤੀ ਜਾਵੇ। ਬਿਜਲੀ ਖਰੀਦਣ ਲਈ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕੀਤੇ ਜਾਣ ਅਤੇ ਆਪਣੇ ਥਰਮਲਾਂ ਨੂੰ ਚਲਾਇਆ ਜਾਵੇ। ਮਹਿਕਮੇ ਵਿੱਚ ਰੱਖੇ ਠੇਕੇਦਾਰਾਂ ਵੱਲੋਂ ਮਿਆਰ ਤੋਂ ਨੀਵੇਂ ਕੀਤੇ ਕੰਮਾਂਕਾਰਾਂ ਦਾ ਨਿਰੀਖਣ ਕੀਤਾ ਜਾਵੇ ਕਿਉਂਕਿ ਇਹ ਲੋਕਾਂ ਦੀ ਜਾਨ ਅਤੇ ਮਾਲ ਨਾਲ ਜੁੜਿਆ ਮੁੱਦਾ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮੋਟਰਾਂ ਵਾਲੀ ਲਾਈਟ ਦੇ ਕੱਟ ਲੱਗਣ ਉਪਰੰਤ ਬਕਾਇਆ ਲਾਈਟ ਪੂਰੀ ਦਿੱਤੀ ਜਾਵੇ ਤੇ ਕਿਸਾਨਾਂ ਨੂੰ ਤੰਗ ਨਾ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਨਮਿੱਥੇ ਸਮੇਂ ਲਈ ਸੰਘਰਸ਼ ਵਿੱਢਿਆ ਜਾਵੇਗਾ।ਇਸ ਮੌਕੇ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ, ਜ਼ਿਲ੍ਹਾ ਆਗੂ ਸੋਹਣ ਸਿੰਘ ਰਾਮੂਵਾਲਾ, ਗੁਰਦੇਵ ਸਿੰਘ ਸਾਹ ਵਾਲਾ, ਬਲਵਿੰਦਰ ਸਿੰਘ ਕੋਕਰੀ, ਜਗਰਾਜ ਸਿੰਘ ਦੱਦਾ ਹੂਰ, ਨਛੱਤਰ ਸਿੰਘ ਹੇਰ, ਸਰਵਨ ਸਿੰਘ, ਰਣਜੀਤ ਸਿੰਘ ਬੁੱਟਰ, ਜਰਨੈਲ ਸਿੰਘ ਮੋਗਾ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ