Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਖਰੜ ਵਿੱਚ ਵਾਰ-ਵਾਰ ਬਿਜਲੀ ਕੱਟਾਂ ਕਾਰਨ ਨਿਵਾਸੀਆਂ, ਵਪਾਰੀਆਂ ਅਤੇ ਕਾਰੋਬਾਰਾਂ ਨੂੰ ਭਾਰੀ ਮੁਸ਼ਕਲਾਂ: ਵਿਨੀਤ ਜੋਸ਼ੀ

June 30, 2026 09:51 PM
Rozana Sehaj times


ਖਰੜ :
“ਆਮ ਆਦਮੀ ਪਾਰਟੀ ਸਰਕਾਰ ਪੰਜਾਬ ਨੂੰ ਪਾਵਰ ਸਰਪਲੱਸ ਹੋਣ ਦਾ ਦਾਅਵਾ ਕਰਦੀ ਹੈ, ਪਰ ਖਰੜ ਦੀ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਤਸਵੀਰ ਪੇਸ਼ ਕਰਦੀ ਹੈ। ਤਪਦੀ ਗਰਮੀ ਵਿੱਚ ਲੋਕ ਘੰਟਿਆਂ ਤੱਕ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਬਿਜਲੀ ਕੱਟਾਂ ਸਹਿਣ ਲਈ ਮਜਬੂਰ ਹਨ, ਜਦਕਿ ਸਰਕਾਰ ਇਸ਼ਤਿਹਾਰਾਂ ਅਤੇ ਪ੍ਰਚਾਰ ਵਿੱਚ ਵਿਆਸਤ ਹੈ। ਇਹ ਪ੍ਰਸ਼ਾਸਨਿਕ ਨਾਕਾਮੀ ਹੈ ਅਤੇ ਇਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ,”ਇਹ ਗੱਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਮੁਖੀ ਅਤੇ ਖਰੜ ਵਿਧਾਨ ਸਭਾ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ਨੇ ਖਰੜ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਗਹਿਰੇ ਹੋ ਰਹੇ ਬਿਜਲੀ ਸੰਕਟ ਦੀ ਤਿੱਖੀ ਨਿੰਦਾ ਕਰਦਿਆਂ ਕਹੀ। ਜੋਸ਼ੀ ਨੇ ਕਿਹਾ ਕਿ ਖਰੜ ਖੇਤਰ ਵਿੱਚ ਲਗਾਤਾਰ, ਬਿਨਾਂ ਸੂਚਨਾ ਅਤੇ ਲੰਬੇ ਸਮੇਂ ਤੱਕ ਹੋਣ ਵਾਲੀਆਂ ਬਿਜਲੀ ਕੱਟਾਂ ਹੁਣ ਸਥਾਨਕ ਨਿਵਾਸੀਆਂ ਲਈ ਰੋਜ਼ਾਨਾ ਦੀ ਵੱਡੀ ਸਮੱਸਿਆ ਬਣ ਚੁੱਕੀਆਂ ਹਨ। ਇਸ ਨਾਲ ਘਰੇਲੂ ਜੀਵਨ, ਵਪਾਰਕ ਗਤੀਵਿਧੀਆਂ ਅਤੇ ਜ਼ਰੂਰੀ ਸੇਵਾਵਾਂ ਗੰਭੀਰ ਤੌਰ ‘ਤੇ ਪ੍ਰਭਾਵਿਤ ਹੋ ਰਹੀਆਂ ਹਨ। ਨਿਵਾਸੀਆਂ ਵੱਲੋਂ ਪੀਐਸਪੀਸੀਐਲ ਦੇ ਅਧਿਕਾਰੀਆਂ ਨੂੰ ਵਾਰ-ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਸਥਿਤੀ ਵਿੱਚ ਕੋਈ ਖਾਸ ਸੁਧਾਰ ਨਹੀਂ ਆਇਆ। ਤੁਰੰਤ ਦਖਲਅੰਦਾਜ਼ੀ ਦੀ ਮੰਗ ਕਰਦਿਆਂ ਭਾਜਪਾ ਪੰਜਾਬ ਨੇ ਸੂਬਾ ਸਰਕਾਰ ਅਤੇ ਪੀਐਸਪੀਸੀਐਲ ਤੋਂ ਵਾਰ-ਵਾਰ ਹੋ ਰਹੀਆਂ ਬਿਜਲੀ ਕੱਟਾਂ ਦੇ ਮੁੱਖ ਕਾਰਨਾਂ ਦੀ ਪਛਾਣ ਕਰਨ, ਸਥਾਨਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਜੋਸ਼ੀ ਨੇ ਕਿਹਾ ਕਿ ਪ੍ਰਭਾਵਿਤ ਨਾਗਰਿਕਾਂ ਦੀ ਆਵਾਜ਼ ਉਠਾਉਣ ਅਤੇ ਠੋਸ ਸੁਧਾਰਾਤਮਕ ਕਾਰਵਾਈ ਹੋਣ ਤੱਕ ਭਾਜਪਾ ਪੰਜਾਬ ਆਪਣਾ ਸੰਘਰਸ਼ ਜਾਰੀ ਰੱਖੇਗੀ।

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ