Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਕਿਸਾਨ ਯੂਨੀਅਨਾਂ ਵੱਲੋਂ ਨਵਾਂਸ਼ਹਿਰ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

June 30, 2026 09:55 PM
Rozana Sehaj times

 

ਨਵਾਂਸ਼ਹਿਰ : ਖੇਤੀ ਸੈਕਟਰ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਸੁੱਕ ਰਹੀ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਅੱਜ ਇਲਾਕੇ ਦੇ ਸੈਂਕੜੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ। 'ਕਿਰਤੀ ਕਿਸਾਨ ਯੂਨੀਅਨ', 'ਦੋਆਬਾ ਕਿਸਾਨ ਯੂਨੀਅਨ' ਅਤੇ 'ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ)' ਦੀ ਸਾਂਝੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਗੜ੍ਹਸ਼ੰਕਰ ਰੋਡ 'ਤੇ ਸਥਿਤ ਪਾਵਰਕਾਮ ਦੇ ਉੱਪ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਬਜ਼ੀਦਪੁਰ ਨੇ ਭਰੇ ਮਨ ਨਾਲ ਕਿਹਾ ਕਿ ਪਾਵਰਕਾਮ ਵਿਭਾਗ ਖੇਤੀ ਮੋਟਰਾਂ ਲਈ ਨਿਰੰਤਰ ਬਿਜਲੀ ਸਪਲਾਈ ਜਾਰੀ ਰੱਖਣ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਅੱਤ ਦੀ ਗਰਮੀ ਅਤੇ ਹੁੰਮਸ ਦੇ ਮੌਸਮ ਵਿੱਚ ਝੋਨੇ ਦੀ ਫ਼ਸਲ ਨੂੰ ਸਿਰਫ਼ 2 ਤੋਂ 3 ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਲਗਾਇਆ ਹੋਇਆ ਝੋਨਾ ਖੇਤਾਂ ਵਿੱਚ ਹੀ ਸੜ ਰਿਹਾ ਹੈ। ਆਗੂਆਂ ਨੇ ਕਿਹਾ ਕਿ ਡੀਜ਼ਲ ਬਹੁਤ ਮਹਿੰਗਾ ਹੋਣ ਕਰਕੇ ਆਮ ਕਿਸਾਨਾਂ ਲਈ ਜਨਰੇਟਰ ਚਲਾ ਕੇ ਫ਼ਸਲ ਪਾਲਣੀ ਹੁਣ ਵੱਸ ਤੋਂ ਬਾਹਰ ਹੋ ਚੁੱਕੀ ਹੈ। ਦੂਜੇ ਪਾਸੇ, ਵਿਭਾਗੀ ਅਧਿਕਾਰੀਆਂ ਦੇ ਭਰੋਸੇ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਨੇ ਪਾਵਰਕਾਮ ਨੂੰ ਦੋ-ਟੁਕ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ 2 ਦਿਨਾਂ ਵਿੱਚ ਬਿਜਲੀ ਸਪਲਾਈ ਨਿਰਵਿਘਨ ਬਹਾਲ ਨਾ ਕੀਤੀ ਗਈ, ਤਾਂ ਆਉਂਦੇ ਸ਼ੁੱਕਰਵਾਰ ਨੂੰ ਇਲਾਕੇ ਦੇ ਸਮੂਹ ਕਿਸਾਨ ਆਪਣੇ ਟਰੈਕਟਰ ਲੈ ਕੇ ਨਵਾਂਸ਼ਹਿਰ ਦੇ ਮੁੱਖ ਲੰਗੜੋਆ ਬਾਈਪਾਸ 'ਤੇ ਪੱਕਾ ਜਾਮ ਲਗਾਉਣਗੇ, ਜਿਸ ਕਾਰਨ ਨਿਕਲਣ ਵਾਲੇ ਹਰ ਤਰ੍ਹਾਂ ਦੇ ਪ੍ਰਸ਼ਾਸਨਿਕ ਨਤੀਜਿਆਂ ਦੀ ਜ਼ਿੰਮੇਵਾਰੀ ਸਿੱਧੀ ਪਾਵਰਕੌਮ ਵਿਭਾਗ ਦੀ ਹੋਵੇਗੀ। ਇਸ ਮੌਕੇ ਤਿੰਨਾਂ ਜਥੇਬੰਦੀਆਂ ਦੇ ਪ੍ਰਮੁੱਖ ਅਹੁਦੇਦਾਰ, ਇਲਾਕੇ ਦੇ ਪਿੰਡਾਂ ਤੋਂ ਆਏ ਸੈਂਕੜੇ ਮੋਹਤਬਰ ਕਿਸਾਨ ਅਤੇ ਪਾਵਰਕੌਮ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ