Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

June 30, 2026 10:00 PM
Rozana Sehaj times
 
ਅੰਮ੍ਰਿਤਸਰ : ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ‐ਭਾਵਨਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਵੱਲੋਂ ਗੁਰੂ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਸ: ਛੀਨਾ ਨੇ ਅੱਜ ਦੇ ਪਵਿੱਤਰ ਦਿਹਾੜੇ ਦੀ ਸਮੂੰਹ ਸੰਗਤ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ। ਇਸ ਮੌਕੇ ’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਰਿਸਰਚ ਡੀਨ ਡਾ. ਆਰ. ਕੇ. ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਪਰਮਜੀਤ ਸਿੰਘ ਬੱਲ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਰਮਿੰਦਰ ਕੌਰ, ਸ: ਟੀ. ਪੀ. ਸੰਧੂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ: ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਸ: ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼