Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਚੇਅਰਮੈਨ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

June 30, 2026 10:02 PM
Rozana Sehaj times

 

ਐਸ.ਏ.ਐਸ. ਨਗਰ ( ਮੋਹਾਲੀ) :  ਖੇਤੀਬਾੜੀ ਮੰਡੀਕਰਨ ਦੇ ਡਿਜੀਟਲਾਈਜ਼ੇਸ਼ਨ, ਆਧੁਨਿਕੀਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਤਾਜ਼ਾ ਉਤਪਾਦਾਂ ਦੀ ਮੰਡੀ ਦੀ ਕਾਰਜਪ੍ਰਣਾਲੀ, ਅੰਤਰਰਾਸ਼ਟਰੀ ਵਪਾਰ ਤੇ ਮੰਡੀਕਰਨ ਪ੍ਰਕਿਰਿਆ ਅਤੇ ਆਧੁਨਿਕ ਸਪਲਾਈ ਚੇਨ ਪ੍ਰਬੰਧਨ ਨੂੰ ਨੇੜਿਓਂ ਦੇਖਣਾ ਅਤੇ ਸਮਝਣਾ ਹੈ। ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਰੁੰਗਿਸ ਮਾਰਕੀਟ ਵਿੱਚ ਫਲਾਂ, ਸਬਜ਼ੀਆਂ, ਚੀਜ਼ ਦੇ ਵਿਸ਼ਾਲ ਸੈਕਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪੈਰਿਸ ਦੀ ਇਸ ਵਿਸ਼ਵ ਪ੍ਰਸਿੱਧ ਮਾਰਕੀਟ ਵਿੱਚ ਅਪਣਾਈਆਂ ਜਾ ਰਹੀਆਂ ਤਕਨੀਕਾਂ ਤੋਂ ਬਹੁਤ ਜਾਣਕਾਰੀ ਮਿਲੀ ਹੈ। ਇਸ ਅੰਤਰਰਾਸ਼ਟਰੀ ਤਜ਼ਰਬੇ ਅਤੇ ਪ੍ਰਾਪਤ ਜਾਣਕਾਰੀ ਨੂੰ ਫ਼ਲ ਅਤੇ ਸਬਜ਼ੀ ਮੰਡੀਆਂ ਵਿੱਚ ਲਾਗੂ ਕਰਨ ਦੇ ਯਤਨ ਕੀਤੇ ਜਾਣਗੇ ਤਾਂ ਜੋ ਫ਼ਸਲਾਂ ਦੀ ਬਰਬਾਦੀ ਨੂੰ ਘਟਾਇਆ ਜਾ ਸਕੇ ਅਤੇ ਉਤਪਾਦਾਂ ਦੀ ਸਹੀ ਕੀਮਤ ਮਿਲ ਸਕੇ। ਇਸ ਦੌਰੇ ਦੌਰਾਨ ਉੱਥੇ ਦੇ ਹਾਈ-ਟੈਕ ਸਿਸਟਮ ਦਾ ਅਧਿਐਨ ਵੀ ਕੀਤਾ, ਜੋ ਆਉਣ ਵਾਲੇ ਸਮੇਂ ਵਿੱਚ ਮੰਡੀਕਰਨ ਸੁਧਾਰਾਂ ਲਈ ਸਹਾਇਕ ਸਿੱਧ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ਦੀਆਂ ਮੰਡੀਆਂ ਨੂੰ ਵੀ ਇਸੇ ਤਰ੍ਹਾਂ ਅਪਗ੍ਰੇਡ ਕੀਤਾ ਜਾਵੇ, ਤਾਂ ਜੋ ਕਿਸਾਨਾਂ ਦੇ ਉਤਪਾਦਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ ਅਤੇ ਖਪਤਕਾਰਾਂ ਤੱਕ ਤਾਜ਼ਾ ਤੇ ਸਾਫ਼-ਸੁਥਰੀਆਂ ਵਸਤੂਆਂ ਪਹੁੰਚਾਈਆਂ ਜਾ ਸਕਣ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ