Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮਹਿੰਦਰਾ ਕਾਲਜ ਤੋਂ ਫਹਾਰਾ ਚੌਂਕ ਤੱਕ ਸੜਕ ਦਾ ਵਿਧਾਇਕ ਕੋਹਲੀ ਨੇ ਕੀਤਾ ਉਦਘਾਟਨ

June 30, 2026 10:04 PM
Rozana Sehaj times
ਪਟਿਆਲਾ : ਪਟਿਆਲਾ ਦੇ ਮਹਿੰਦਰਾ ਕਾਲਜ ਤੋਂ ਲੈ ਕੇ ਫੁਹਾਰਾ ਚੌਂਕ ਤੱਕ ਡਬਲ ਸੜਕ ਦਾ ਅੱਜ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਉਦਘਾਟਨ ਕੀਤਾ ਇਸ ਸੜਕ ਦੀ ਲਾਗਤ ਪੰਜ ਕਰੋੜ 30 ਲੱਖ ਰੁਪਏ ਆਵੇਗੀ ਇਸ ਤੋਂ ਪਹਿਲਾਂ ਵੀ ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਚ ਸੜਕਾਂ ਬਣਾਈਆਂ ਗਈਆਂ ਹਨ ਅਤੇ ਹੋਰ ਸੜਕਾਂ ਦੇ ਉਦਘਾਟਨ ਜਲਦੀ ਕੀਤੇ ਜਾਣਗੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਕੌਂਸਲਰ ਸਾਗਰ ਧਾਲੀਵਾਲ, ਰਮਨਪ੍ਰੀਤ ਕੌਰ ਕੋਹਲੀ ਅਤੇ ਮੀਨਾ ਦੇਵੀ, ਐਕਸੀਅਨ ਪਿਊਸ ਅਗਰਵਾਲ ਅਤੇ ਐਸਡੀਓ ਗੁਰਮਿੰਦਰ ਸਿੰਘ ਦੇ ਵੀ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਦੀ ਸੁਵਿਧਾ ਲਈ ਇਹ ਸੜਕਾਂ ਦਾ ਕੰਮ ਤੇਜ਼ੀ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਅਜੀਤ ਪਾਲ ਕੋਹਲੀ ਨੇ ਕਿਹਾ ਜੀ ਇਹ ਪਟਿਆਲਾ ਸ਼ਹਿਰ ਦੇ ਕਈ ਇਲਾਕਿਆਂ ਨੂੰ ਜੋੜਨ ਵਾਲੀ ਮੁੱਖ ਸੜਕ ਹੈ ਇੱਥੋਂ ਤੱਕ ਕਿ ਆਸ ਪਾਸ ਦੇ ਦਕਾਲਾ ਰੋਡ ਸਥਿਤ ਪਿੰਡਾਂ ਤੱਕ ਵੀ ਇਹ ਸੜਕ ਜੋੜਦੀ ਹੈ ਇਥੋਂ ਹਰ ਰੋਜ ਲੱਖਾਂ ਲੋਕ ਆਵਾਜਾਈ ਕਰਦੇ ਹਨ ਇਸ ਲਈ ਲੋਕਾਂ ਦੀਆਂ ਦਿੱਕਤਾਂ ਮੁੱਖ ਰੱਖਦੇ ਹੋਏ ਅਜਿਹੀਆਂ ਸੜਕਾਂ ਪੈਲ ਦੇ ਅਧਾਰ ਤੇ ਬਣਾਈਆਂ ਜਾ ਰਹੀਆਂ।

Have something to say? Post your comment