Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਏ.ਡੀ.ਸੀ. ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ: ਏ.ਡੀ.ਸੀ.

June 30, 2026 10:19 PM
Rozana Sehaj times

 

ਪਟਿਆਲਾ : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰਕ ਭਾਈਚਾਰੇ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਬਿਹਤਰ ਸੇਵਾਵਾਂ ਅਤੇ ਸੁਖਾਵਾਂ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਮੀਟਿੰਗ ' ਚ ਦਸਿਆ ਗਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਆਈਆਂ ਸ਼ਿਕਾਇਤਾਂ ਵਿੱਚੋਂ 115 ਖੁੱਲ੍ਹੀਆਂ ਮੰਨੀਆਂ ਗਈਆਂ ਸਨ ਅਤੇ 33 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਏ ਡੀ ਸੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸੰਜੀਵ ਗੁਪਤਾ, ਵਿਨੋਦ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਧਮੌਲੀ ਅਤੇ ਚਰਨਜੀਤ ਐਸ.ਕੇ.ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਗੰਭੀਰ ਹੈ ਅਤੇ ਇਸੇ ਉਦੇਸ਼ ਨਾਲ ਰਾਜ ਪੱਧਰ ’ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਜੋ ਸਮੱਸਿਆਵਾਂ ਨੂੰ ਸੁਣ ਕੇ ਤੇਜ਼ੀ ਨਾਲ ਹੱਲ ਕਰਦਾ ਹੈ। ਇਸ ਮੌਕੇ ਟ੍ਰੇਡ ਕਮਿਸ਼ਨ ਦੇ ਮੈਂਬਰਾਂ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ