Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨਾਲ ਡਰੇਨੇਜ ਪ੍ਰਬੰਧ ਦਾ ਲਿਆ ਜਾਇਜ਼ਾ

June 30, 2026 10:22 PM
Rozana Sehaj times
 ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਡਰੇਨੇਜ ਸਿਸਟਮ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਡੀ ਨਦੀ, ਛੋਟੀ ਨਦੀ, ਮੁੱਖ ਡਰੇਨੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਸਬੰਧਤ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕੀਤਾ। ਦੌਰੇ ਦੌਰਾਨ ਸਿਹਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਤੋਂ ਚੱਲ ਰਹੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮ ਦੀ ਗੁਣਵੱਤਾ, ਰਫ਼ਤਾਰ ਅਤੇ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਭਵਿੱਖ ਵਿੱਚ ਭਾਰੀ ਬਰਸਾਤ ਦੌਰਾਨ ਕਿਸੇ ਵੀ ਨਾਗਰਿਕ ਨੂੰ ਪਾਣੀ ਭਰਨ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਜ਼ਮੀਨੀ ਪੱਧਰ 'ਤੇ ਲਗਾਤਾਰ ਕੰਮ ਕਰ ਰਹੇ ਹਨ। ਦੌਰੇ ਦੌਰਾਨ ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੌਕੇ 'ਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਡਰੇਨੇਜ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਸਾਰੇ ਕੰਮ ਜੰਗੀ ਪੱਧਰ 'ਤੇ ਜਾਰੀ ਹਨ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਪਟਿਆਲਾ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਰਪਿਤਾ,ਵਧੀਕ ਕਮਿਸ਼ਨਰ ਸ੍ਰੀਮਤੀ ਸਿਮਰਪ੍ਰੀਤ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ