ਸੁਨਾਮ : ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 14 ਵਿੱਚ ਪੈਂਦੇ ਮਹਾਰਾਜਾ ਪੈਲੇਸ ਦੇ ਪਿੱਛੇ ਸੜਕ ਤੇ ਗੰਦਾ ਪਾਣੀ ਆਉਣ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਦਬੂ ਕਾਰਨ ਗੁਆਂਢ ਵਸਦੇ ਲੋਕਾਂ ਦਾ ਜਿਊਣਾ ਮੁਹਾਲ ਹੋ ਰਿਹਾ ਹੈ। ਸੁਨਾਮ ਸ਼ਹਿਰ ਦੇ ਵਾਰਡ ਨੰਬਰ 14 ਵਿੱਚ ਪੈਂਦੇ ਮਹਾਰਾਜਾ ਪੈਲੇਸ ਦੇ ਪਿਛਵਾੜੇ ਲੰਘ ਰਹੀ ਸੜਕ ਤੇ ਸੀਵਰੇਜ ਦਾ ਗੰਦਾ ਪਾਣੀ ਸੜਕ ਤੇ ਆਉਣ ਕਾਰਨ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ। ਸੀਵਰੇਜ ਦੇ ਗੰਦੇ ਪਾਣੀ ਦੀ ਬਦਬੂ ਕਾਰਨ ਗੁਆਂਢ ਵਿੱਚ ਵਸਦੇ ਲੋਕਾਂ ਦਾ ਜਿਊਣਾ ਮੁਹਾਲ ਹੋ ਰਿਹਾ ਹੈ। ਸ਼ਹਿਰ ਦੇ ਵਸਿੰਦਿਆਂ ਸੁਖਦੇਵ ਸਿੰਘ, ਨਿਰਮਲ ਸਿੰਘ ਅਤੇ ਜਸਵਿੰਦਰ ਕੌਰ ਦਾ ਕਹਿਣਾ ਹੈ ਕਿ ਉਕਤ ਸੜਕ ਤੋਂ ਲੰਘਣ ਵਾਲੇ ਲੋਕਾਂ ਨੂੰ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਸੜਕ ਦੀ ਹਾਲਤ ਪਹਿਲਾਂ ਹੀ ਖਸਤਾ ਹੋ ਰਹੀ ਹੈ ਹੁਣ ਪਾਣੀ ਖੜ੍ਹਾ ਹੋਣ ਕਾਰਨ ਹੋਰ ਟੁੱਟ ਜਾਵੇਗੀ। ਉਨ੍ਹਾਂ ਆਖਿਆ ਕਿ ਬਰਸਾਤਾਂ ਦਾ ਮੌਸਮ ਆ ਜਾਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਲੋਕਾਂ ਨੇ ਆਖਿਆ ਕਿ ਪ੍ਰਸ਼ਾਸਨ ਨੂੰ ਤੁਰੰਤ ਧਿਆਨ ਦੇਕੇ ਮਸਲੇ ਦਾ ਹੱਲ ਜਲਦੀ ਕਰਨਾ ਚਾਹੀਦਾ ਹੈ। ਜਦੋਂ ਇਸ ਸਬੰਧੀ ਨਗਰ ਕੌਂਸਲ ਸੁਨਾਮ ਦੇ ਕਾਰਜ ਸਾਧਕ ਅਫ਼ਸਰ ਬਾਲ ਕ੍ਰਿਸ਼ਨ ਗੋਗੀਆ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਆਖਿਆ ਕਿ ਸੜਕ ਤੇ ਖੜੇ ਗੰਦੇ ਪਾਣੀ ਦੇ ਹੱਲ ਲਈ ਮਸ਼ੀਨ ਲਾਈ ਗਈ ਹੈ। ਉਨ੍ਹਾਂ ਆਖਿਆ ਕਿ ਉਕਤ ਮਾਮਲੇ ਦਾ ਹੱਲ ਜਲਦੀ ਹੋ ਜਾਵੇਗਾ।