ਪਾਤੜਾਂ : ਭਾਰਤੀ ਜਨਸੰਘ ਦੇ ਸੰਸਥਾਪਕਾਂ ਵਿੱਚੋਂ ਇੱਕ ਪ੍ਰਸਿੱਧ ਵਿਦਵਾਨ ਅਤੇ ਸਿੱਖਿਆ ਸ਼ਾਸਤਰੀ ਸਿਆਮਾ ਪ੍ਰਸ਼ਾਦ ਮੁਖਰਜੀ ਨੂੰ ਉਹਨਾਂ ਦੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਨੇ ਸਵਰਗੀ ਸਿਆਮਾ ਪ੍ਰਸਾਦ ਮੁਖਰਜੀ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਮਹੱਤਵਪੂਰਨ ਰੋਲ ਅਦਾ ਕਰਨ ਵਾਲੇ ਸਵਰਗੀ ਮੁਖਰਜੀ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਸਨ, ਉਹਨਾਂ ਆਪਣੇ ਜੀਵਨ ਕਾਲ ਦੌਰਾਨ ਨਾ ਸਿਰਫ਼ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਸਗੋਂ ਆਜ਼ਾਦੀ ਉਪਰੰਤ ਉਹਨਾਂ ਦੇ ਵਿਚਾਰ ਰਾਸ਼ਟਰ ਪ੍ਰਤੀ ਸਮਰਪਣ, ਏਕਤਾ ਅਤੇ ਅਖੰਡਤਾ ਦੇ ਵਿਚਾਰ ਸਾਡੇ ਲਈ ਸਦਾ ਪ੍ਰੇਰਣਾ ਸਰੋਤ ਬਣੇ। ਉਹਨਾਂ ਕਿਹਾ ਕਿ 1951 ਵਿੱਚ ਜਨਸੰਘ ਦੀ ਸਥਾਪਨਾ ਕਰਕੇ ਦੇਸ਼ ਨੂੰ ਨਵੀਂ ਰਾਜਨੀਤਿਕ ਦਿਸ਼ਾ ਦੇਣ ਵਿੱਚ ਅਹਿਮ ਰੋਲ ਅਦਾ ਕੀਤਾ। ਉਹਨਾਂ ਦੀ ਦੇਣ ਨੂੰ ਸਦਾ ਯਾਦ ਕੀਤਾ ਜਾਂਦਾ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਸ਼ਹਿਰੀ ਪ੍ਰਧਾਨ ਸਤੀਸ਼ ਕੁਮਾਰ ਗਰਗ, ਮੰਡਲ ਪ੍ਰਧਾਨ ਲਾਲ ਚੰਦ ਲਾਲੀ ਅਤੇ ਗਿਆਨ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।
ਫੋਟੋ: ਸਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਭਾਜਪਾ ਆਗੂ।