Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ 'ਚ:

July 01, 2026 06:11 PM
Rozana Sehaj times
ਮੋਹਾਲੀ : ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਮੰਗਲਵਾਰ ਨੂੰ ਮਾਨਸੂਨ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਲਾਪਰਵਾਹੀ ਮਿਲੀ, ਉੱਥੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਮੇਅਰ ਸਮਾਣਾ ਦੇ ਨਾਲ ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਅਤੇ ਸੈਨੀਟੇਸ਼ਨ ਵਿੰਗ, ਜਨ ਸਿਹਤ ਤੇ ਸੀਵਰੇਜ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਸਭ ਤੋਂ ਪਹਿਲਾਂ ਮੇਅਰ ਨੇ ਸੈਕਟਰ 79-80 ਵਿੱਚ ਸੀਪੀ ਮਾਲ ਨੇੜੇ ਸਫ਼ਾਈ ਕਾਰਜਾਂ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਸੈਕਟਰ-71 ਵਿੱਚ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਦੇਖਿਆ ਕਿ ਕਈ ਰੋਡ ਗਲੀਆਂ ਬੰਦ ਪਈਆਂ ਹਨ। ਇਸ ਤੋਂ ਇਲਾਵਾ ਇੱਕ ਕੋਠੀ ਮਾਲਕ ਵੱਲੋਂ ਸੀਵਰੇਜ ਦਾ ਪਾਈਪ ਸਿੱਧਾ ਸੜਕ 'ਤੇ ਛੱਡਿਆ ਗਿਆ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਅਨੂ ਬੱਬਰ ਨੇ ਵੀ ਮੇਅਰ ਨੂੰ ਫੇਜ਼-5 ਮਾਰਕੀਟ ਦੇ ਪਿਛਲੇ ਪਾਸੇ ਦੀ ਸੜਕ ਛੇਤੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈ ਲਾਪਰਵਾਹੀ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਨਵੇਂ ਮੇਅਰ ਦੇ ਸਰਗਰਮ ਰਵੱਈਏ ਨਾਲ ਇਸ ਸਮੱਸਿਆ ਦਾ ਜਲਦ ਹੱਲ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਹ ਲਗਾਤਾਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 30 ਜੂਨ ਤੱਕ ਰੋਡ ਗਲੀਆਂ ਦੀ ਸਫ਼ਾਈ ਦਾ ਟੀਚਾ ਰੱਖਿਆ ਗਿਆ ਸੀ ਅਤੇ ਜਿੱਥੇ ਵੀ ਕਮੀ ਮਿਲੀ ਹੈ, ਉੱਥੇ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਾਨਸੂਨ ਦੌਰਾਨ ਸ਼ਹਿਰ ਵਾਸੀਆਂ ਨੂੰ ਪਾਣੀ ਭਰਨ ਜਾਂ ਸੀਵਰੇਜ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ