ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 55 ਦੇ ਇੰਚਾਰਜ ਮਨੂ ਕੁਮਾਰ, ਉਹਨਾਂ ਦੀ ਪਤਨੀ ਅੰਜੂ ਜੀ ਅਤੇ ਰੂਪਨਗਰ ਤੋਂ ਆਏ ਮਸ਼ਹੂਰ ਚਿੱਤਰਕਾਰ ਜਗਜੋਤ ਰੂਬਲ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ 'ਤੇ ਜਗਜੋਤ ਰੂਬਲ ਵੱਲੋਂ ਵਿਧਾਇਕ ਅਜੇ ਗੁਪਤਾ ਅਤੇ ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਦੇ ਖੂਬਸੂਰਤ ਸਕੈਚ ਤਿਆਰ ਕਰਕੇ ਉਹਨਾਂ ਨੂੰ ਭੇਟ ਕੀਤੇ ਗਏ। ਇਸ ਸਮਾਗਮ ਦੌਰਾਨ ਪਾਰਟੀ ਪ੍ਰਤੀ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਆਗੂਆਂ ਨੇ ਜਨਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਆਗੂਆਂ ਨੇ ਪੂਰੇ ਵਿਸ਼ਵਾਸ ਨਾਲ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਸਰਦਾਰ ਭਗਵੰਤ ਸਿੰਘ ਮਾਨ ਮੁੜ ਸੂਬੇ ਦੇ ਮੁੱਖ ਮੰਤਰੀ ਬਣਨਗੇ। ਉਹਨਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ, ਜਿਸ ਵਿੱਚ ਖੇਡਾਂ, ਸੱਭਿਆਚਾਰ ਅਤੇ ਖੁਸ਼ਹਾਲੀ ਦੀ ਮਹਿਕ ਹੋਵੇਗੀ, ਮੁੜ ਵਾਪਸ ਆਵੇਗਾ। ਅੰਤ ਵਿੱਚ, ਆਗੂਆਂ ਨੇ ਆਪਣੀ ਸਮੁੱਚੀ ਟੀਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਲੋਕਾਂ ਦੀ ਨਿਰਸਵਾਰਥ ਸੇਵਾ ਕਰਨਾ ਹੀ ਉਹਨਾਂ ਦਾ ਮੁੱਖ ਉਦੇਸ਼ ਹੈ ਅਤੇ ਇਸ ਤੋਂ ਵੱਡਾ ਕੋਈ ਤੋਹਫ਼ਾ ਨਹੀਂ ਹੋ ਸਕਦਾ।