Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

July 01, 2026 06:55 PM
Rozana Sehaj times
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੱਖੇ ਪੰਥਕ ਇਕੱਠ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਸਿੱਖ ਜਥੇਬੰਦੀਆਂ ਤੇ ਵੱਖ ਵੱਖ ਸੰਪ੍ਰਦਾਵਾਂ ਦੇ ਮੁੱਖੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕੱਤਰਤਾ ਸਬੰਧੀ ਸੱਦਾ ਪੱਤਰ ਸੌਂਪੇ ਗਏ। ਸਿੱਖ ਆਗੂਆਂ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜੱਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਹਾਕਮ ਸਿੰਘ, ਰੇਸ਼ਮ ਸਿੰਘ ਬਰਨਾਲਾ ਤੇ ਬਾਬਾ ਜਗਜੀਤ ਸਿੰਘ ਲੋਪੋ ਵਾਲਿਆਂ ਸਮੇਤ ਹੋਰ ਮਹਾਂਪੁਰਖਾਂ ਨੂੰ ਮਿਲ ਕੇ ਸੱਦਾ ਪੱਤਰ ਸੌਂਪੇ। ਇਸ ਦੌਰਾਨ ਜਿੱਥੇ ਮੌਜੂਦਾ ਸਮੇਂ ਪੰਥਕ ਸੰਸਥਾਵਾਂ ਨੂੰ ਦਰਪੇਸ਼ ਚਨੌਤੀਆਂ ਤੇ ਸਿੱਖ ਮਸਲਿਆਂ ਸਬੰਧੀ ਡੂੰਘੀ ਅਤੇ ਸਾਰਥਕ ਵਿਚਾਰ-ਚਰਚਾ ਕੀਤੀ ਗਈ, ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 'ਗੁਰੂ ਦੋਖੀ' ਅਤੇ 'ਖਾਲਸਾ ਪੰਥ ਵਿਰੋਧੀ' ਐਲਾਨੇ ਜਾਣ ਦੇ ਸੰਬੰਧ ਵਿੱਚ ਪੈਦਾ ਹੋਈ ਮੌਜੂਦਾ ਸਥਿਤੀ ਬਾਰੇ 5 ਜੁਲਾਈ ਨੂੰ ਬੁਲਾਏ ਵਿਸਾਲ ਪੰਥਕ ਇਕੱਠ ਵਿੱਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਬਾਬਾ ਦਲਜੀਤ ਸਿੰਘ ਅਕਾਲੀ ਬੁੱਢਾ ਦਲ ਸੰਗਰੂਰ, ਬਾਬਾ ਸੁਖਵਿੰਦਰ ਸਿੰਘ ਮੋਨੀ ਗੁ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ, ਬਾਬਾ ਹਰਬੇਅੰਤ ਸਿੰਘ ਗੁ. ਸਾਹਿਬ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ, ਬਾਬਾ ਸੁਖਦੇਵ ਸਿੰਘ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਅਤਰ ਸਿੰਘ ਜੀ, ਬਾਬਾ ਜਗਜੀਤ ਸਿੰਘ , ਕਾਕਾ ਵੀਰ ਜੀ ਬੜੂ ਸਾਹਿਬ ਵਾਲੇ, ਬਾਬਾ ਭਰਭੂਰ ਸਿੰਘ ਫ਼ਤਿਹ ਮਾਜਰੀ ਬਾਬਾ ਰਣਜੋਧ ਸਿੰਘ ਸੰਗਰੂਰ, ਬਾਬਾ ਹਰਪਾਲ ਸਿੰਘ ਭੋਜੋਵਾਲ ਬਾਬਾ ਗੁਰਜੰਟ ਸਿੰਘ ਤਪਾ ਦਰਾਜ਼, ਬਾਬਾ ਦਲਬੀਰ ਸਿੰਘ ਮਾਨਾ ਬਾਬਾ ਗੁਲਵਿੰਦਰ ਸਿੰਘ ਬਾਬਾ ਸੁਖਪਾਲ ਸਿੰਘ ਦਰੋਗੇਵਾਲੇ ਬਾਬਾ ਜਗਤਾਰ ਸਿੰਘ ਗੁ. ਮੰਜੀ ਸਾਹਿਬ ਆਲੋਔਰਖ, ਬਾਬਾ ਤਰਲੋਚਨ ਸਿੰਘ ਗੁਰਦੁਆਰਾ ਮੰਜੀ ਸਾਹਿਬ, ਭਾਈ ਗੁਰਸੇਵਕ ਸਿੰਘ ਘਰਾਚੋ ਪ੍ਰਚਾਰਕ ਕੰਮ ਨਿਗਰਾਨ ਜ਼ਿਲ੍ਹਾ ਸੰਗਰੂਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ