Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

July 01, 2026 06:57 PM
Rozana Sehaj times
 
ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਇਸੇ ਸਿਧਾਂਤ ਦੀ ਪੂਰਤੀ ਲਈ ਗੁਰੂ ਸਾਹਿਬ ਨੇ ਬਾਬਾ ਬੁੱਢਾ ਸਾਹਿਬ ਜੀ ਅਤੇ ਭਾਈ ਗੁਰਦਾਸ ਜੀ ਨੂੰ ਨਾਲ ਲੈ ਕੇ ਆਪਣੇ ਹੱਥੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਜੋ ਸੰਸਾਰ ਭਰ ਦੇ ਸਿੱਖਾਂ ਲਈ ਕੌਮੀ ਅਗਵਾਈ ਦਾ ਸਰਵਉੱਚ ਅਸਥਾਨ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਜੁ਼ੁਲਮ ਵਿਰੁੱਧ ਚਾਰ ਯੁੱਧ ਲੜੇ ਤੇ ਜਿੱਤ ਹਾਸਲ ਕਰਦਿਆਂ ਇਹ ਸਾਬਤ ਕੀਤਾ ਕਿ ਸੱਚ, ਨਿਆਂ ਅਤੇ ਧਰਮ ਦੀ ਤਾਕਤ ਹਰ ਸਾਮਰਾਜ ਤੋਂ ਵੱਡੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਦਸਤਾਰ ਸਜਾਉਣ, ਸ਼ਸਤਰ ਰੱਖਣ ਤੇ ਘੋੜਸਵਾਰੀ ਦੀ ਆਮ ਮਨੁੱਖ ’ਤੇ ਪਾਬੰਦੀ ਸੀ ਤਾਂ ਗੁਰੂ ਸਾਹਿਬ ਨੇ ਸਿੱਖ ਨੂੰ ਦਸਤਾਰਧਾਰੀ, ਸ਼ਸਤਰਧਾਰੀ ਹੋ ਸੰਤ-ਸਿਪਾਹੀ ਬਣਨ ਦਾ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸੱਚੀ ਨਿਸ਼ਠਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੀ ਹੋਈ ਹੈ ਅਤੇ ਇੱਥੋਂ ਜਾਰੀ ਹੋਣ ਵਾਲੇ ਹਰ ਹੁਕਮਨਾਮੇ ਅਤੇ ਸੰਦੇਸ਼ ਨੂੰ ਸਮੁੱਚਾ ਪੰਥ ਸੀਸ ਝੁਕਾ ਕੇ ਪ੍ਰਵਾਨ ਕਰਦਾ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼