Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਪਰਿਵਾਰ ਨੂੰ ਵਿਧਾਨ ਸਭਾ ਤੱਕ ਪਹੁੰਚਾਉਣਾ ਸਮੁੱਚੇ ਪੰਥ ਦੀ ਜ਼ਿੰਮੇਵਾਰੀ: ਬਰਾੜ

July 01, 2026 07:27 PM
Rozana Sehaj times
ਮੌਹਾਲੀ : ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਅੱਜ ਜਾਰੀ ਇੱਕ ਬਿਆਨ ਵਿੱਚ ਐਲਾਨ ਕੀਤਾ ਕਿ ਮਿਸਲ ਸਤਲੁਜ ਪਾਰਟੀ ਵੱਲੋਂ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਛੋਟੇ ਭਰਾ ਸਰਦਾਰ ਦਲਬੀਰ ਸਿੰਘ ਜਟਾਣਾ ਨੂੰ ਰੋਪੜ ਵਿਧਾਨ ਸਭਾ ਹਲਕੇ ਤੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਿਨਾਂ ਕਿਸੇ ਸ਼ਰਤ ਦੇ ਪੂਰਾ ਸਮਰਥਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦਾ ਪਰਿਵਾਰ ਪੰਥ ਅਤੇ ਪੰਜਾਬ ਦਾ ਮਾਣ  ਅਤੇ ਕੁਰਬਾਨੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਦੀ ਵਿਧਾਨ ਸਭਾ ਵਿੱਚ ਲੋਕਾਂ ਦੀ ਪ੍ਰਤੀਨਿਧਤਾ ਦਾ ਮੌਕਾ ਮਿਲਣਾ ਸਿਰਫ਼ ਇੱਕ ਰਾਜਨੀਤਿਕ ਮਾਮਲਾ ਨਹੀਂ, ਸਗੋਂ ਸਮੁੱਚੇ ਪੰਥ ਲਈ ਸਨਮਾਨ ਅਤੇ ਫ਼ਰਜ਼ ਦਾ ਵਿਸ਼ਾ ਹੈ। ਸਰਦਾਰ ਬਰਾੜ ਨੇ ਕਿਹਾ ਕਿ ਹੁਣ ਸਰਦਾਰ ਦਲਬੀਰ ਸਿੰਘ ਜਟਾਣਾ ਨੂੰ ਪੰਥ ਦੇ ਸਾਂਝੇ ਉਮੀਦਵਾਰ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਮੂਹ ਪੰਥਕ, ਸਮਾਜਿਕ ਅਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ  ਹਿਤਾਂ ਤੋਂ ਉੱਪਰ ਉੱਠ ਕੇ ਸਰਦਾਰ ਦਲਬੀਰ ਸਿੰਘ ਜਟਾਣਾ ਦੇ ਹੱਕ ਵਿੱਚ ਇੱਕਜੁੱਟ ਹੋਣ ਅਤੇ ਰੋਪੜ ਹਲਕੇ ਤੋਂ ਕੋਈ ਹੋਰ ਪੰਥਕ ਉਮੀਦਵਾਰ ਚੋਣ ਮੈਦਾਨ ਵਿੱਚ ਨਾ ਉਤਾਰਨ। ਉਨ੍ਹਾਂ ਕਿਹਾ ਕਿ ਜੇਕਰ ਸਮੂਹ ਪੰਥਕ ਤਾਕਤਾਂ ਇੱਕ ਮੰਚ 'ਤੇ ਇਕੱਠੀਆਂ ਹੋ ਜਾਣ ਤਾਂ ਇਹ ਨਾ ਸਿਰਫ਼ ਸ਼ਹੀਦ ਪਰਿਵਾਰ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ, ਸਗੋਂ ਪੰਥਕ ਏਕਤਾ ਦਾ ਵੀ ਇੱਕ ਵਿਸ਼ੇਸ਼ ਸੰਦੇਸ਼ ਜਾਵੇਗਾ। ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਪਾਰਟੀ ਸਰਦਾਰ ਦਲਬੀਰ ਸਿੰਘ ਜਟਾਣਾ ਦੀ ਜਿੱਤ ਲਈ ਹਰ ਸੰਭਵ ਯੋਗਦਾਨ ਦੇਵੇਗੀ ਅਤੇ ਮਿਸਲ ਸਤਲੁਜ ਲੋਕਾਂ ਨੂੰ ਵੀ ਪੁਰਜ਼ੋਰ ਅਪੀਲ ਕਰਦੀ ਹੈ ਕਿ ਉਹ ਸ਼ਹੀਦਾਂ ਦੇ ਇਸ ਪਰਿਵਾਰ ਨੂੰ ਵੱਡੀ ਗਿਣਤੀ ਦੇ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਣ, ਤਾਂ ਜੋ ਉਨ੍ਹਾਂ ਦੀ ਆਵਾਜ਼ ਲੋਕਤੰਤਰ ਦੇ ਸਭ ਤੋਂ ਵੱਡੇ ਮੰਚ 'ਤੇ ਮਜ਼ਬੂਤੀ ਨਾਲ ਗੂੰਜ ਸਕੇ। ਇਸ ਮੌਕੇ ਤੇ ਸਰਦਾਰ ਅਮਰਿੰਦਰ ਸਿੰਘ ਤੁੜ ਕੌਮੀ ਕਨਵੀਨਰ ਪੂਰਾ ਪੰਜਾਬ ਲਹਿਰ ਅਤੇ ਸਰਦਾਰ ਹਰਜੀਤ ਸਿੰਘ ਖਿਜਰਾਬਾਦ ਹਲਕਾ ਇੰਚਾਰਜ ਰੌਪੜ ਅਤੇ ਹੋਰ ਆਗੂ ਵੀ ਹਾਜ਼ਰ ਸਨ

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ