Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਦਿੜ੍ਹਬਾ ਵਿਖੇ ਸਹਾਇਕ ਧੰਦਾ ਅਪਣਾਉਣ ਵਾਲੇ ਲੋਕਾਂ ਲਈ ਲੋਨ ਮੇਲਾ

July 01, 2026 08:37 PM
Rozana Sehaj times

ਦਿੜ੍ਹਬਾ, 01 ਜੁਲਾਈ (ਕਰਨਵੀਰ ਸਿੰਘ ਲੋਂਗੋਵਾਲ) : ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਡੇ ਉਪਰਾਲੇ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਦਿੜ੍ਹਬਾ ਵਿਖੇ ਐਸ.ਡੀ.ਐਮ. ਤਰਸੇਮ ਚੰਦ ਦੀ ਅਗਵਾਈ ਵਿੱਚ ਸਹਾਇਕ ਧੰਦੇ ਅਪਣਾਉਣ ਵਾਲੇ ਲੋਕਾਂ ਲਈ ਲੋਨ ਮੇਲਾ ਲਗਾਇਆ ਗਿਆ। ਇਸ ਮੇਲੇ ਦੌਰਾਨ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਸ਼ਾਮਲ ਹੋਏ ਅਤੇ ਉਹਨਾਂ ਵੱਲੋਂ ਸਹਾਇਕ ਧੰਦੇ ਅਪਣਾਉਣ ਵਾਲੇ ਲੋਕਾਂ ਲਈ ਲੋਨ ਲੈਣ ਅਤੇ ਸ਼ਰਤਾਂ ਪੂਰੀਆਂ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਹਾਇਕ ਧੰਦੇ ਅਪਣਾਉਣ ਵਾਲੇ ਲੋਕਾਂ ਵੱਲੋਂ ਪਿਛਲੇ ਮਹੀਨੇ ਲਗਾਈ ਗਈ ਟ੍ਰੇਨਿੰਗ ਦੌਰਾਨ ਟ੍ਰੇਨਿੰਗ ਪੂਰੀ ਕਰਨ ਉਪਰੰਤ ਸਰਟੀਫਿਕੇਟ ਵੀ ਵੰਡੇ ਗਏ। ਐਸ.ਡੀ.ਐਮ. ਸ਼੍ਰੀ ਤਰਸੇਮ ਚੰਦ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਵਿਸ਼ੇਸ਼ ਨਿਰਦੇਸ਼ਾਂ 'ਤੇ ਲੋਕਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਲਈ ਵੱਖ ਵੱਖ ਵਿਭਾਗਾਂ ਵਿੱਚ ਟ੍ਰੇਨਿੰਗ ਕੈਂਪ ਵੀ ਲਗਾਏ ਜਾ ਰਹੇ ਹਨ। ਲੋਨ ਲੈਣ ਲਈ ਸ਼ਰਤਾਂ ਦੇ ਨਾਲ ਸਬਸਿਡੀ ਦਿੱਤੇ ਜਾਣ ਦੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਹਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਡੇਅਰੀ ਫਾਰਮ ਜਾਂ ਖੁੰਭਾਂ ਦੀ ਕਾਸ਼ਤ ਬਾਰੇ ਜਾਣਕਾਰੀ ਲੈਣਾ ਚਾਹੁੰਦਾ ਹੈ ਜਾਂ ਟ੍ਰੇਨਿੰਗ ਕਰਨਾ ਚਾਹੁੰਦਾ ਹੈ ਤਾਂ ਸਰਕਾਰ ਵੱਲੋਂ ਨਿਰਧਾਰਿਤ ਕੀਤੀ ਗਈ ਹਜ਼ਾਰ ਰੁਪਏ ਫੀਸ ਦੇ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਲਈ ਟ੍ਰੇਨਿੰਗ ਬਿਲਕੁਲ ਫ੍ਰੀ ਹੋਵੇਗੀ। 
 
 
 
 
 
 
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ