Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿਧਾਇਕ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਪਰਾਗਪੁਰ, ਇਬਰਾਹੀਮਪੁਰ ਅਤੇ ਹੰਸਾਲਾ ਵਿਖੇ ਵਿਕਾਸ ਕਾਰਜ ਲੋਕ ਅਰਪਣ ਕੀਤੇ

July 01, 2026 08:41 PM
Rozana Sehaj times

ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਪਰਾਗਪੁਰ, ਇਬਰਾਹੀਮਪੁਰ ਅਤੇ ਹੰਸਾਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਪਿੰਡ ਪਰਾਗਪੁਰ ਵਿਖੇ ਵਿਧਾਇਕ ਰੰਧਾਵਾ ਨੇ ਲਗਭਗ 23 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ, ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਪਿੰਡ ਇਬਰਾਹੀਮਪੁਰ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਗਲੀਆਂ, ਨਾਲੀਆਂ ਅਤੇ ਪਾਰਕ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ। ਇਸੇ ਲੜੀ ਤਹਿਤ ਪਿੰਡ ਹੰਸਾਲਾ ਵਿਖੇ ਜਨਰਲ ਧਰਮਸ਼ਾਲਾ ਵਿੱਚ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸ਼ੈੱਡ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਕੇ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਵੱਲੋਂ ਮਿਲੇ ਪਿਆਰ, ਸਹਿਯੋਗ ਅਤੇ ਵਿਸ਼ਵਾਸ ਲਈ ਧੰਨਵਾਦ ਪ੍ਰਗਟ ਕੀਤਾ।  

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ